ਮੈਡੀਕਲ ਸਟੋਰ ਵਿਚ ਬੈਠੇ ਮਾਲਕ ਉਤੇ, ਅਣਪਛਾਤੇ ਵਿਅਕਤੀਆਂ ਨੇ ਕੀਤਾ ਵਾਰ, ਮੌਕੇ ਤੇ ਤਿਆਗੇ ਪ੍ਰਾਣ, ਪੁਲਿਸ ਜਾਂਂਚ ਵਿਚ ਲੱਗੀ

Punjab

ਪੰਜਾਬ ਦੇ ਜਿਲ੍ਹਾ ਪਟਿਆਲਾ ਦੇ ਥਾਣਾ ਸਿਟੀ ਰਾਜਪੁਰਾ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਦਾ ਬੇ-ਕਿਰਕੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਦੋਸ਼ੀਆਂ ਨੇ ਸਟੋਰ ਮਾਲਕ ਦੇ ਸਿਰ ਉਤੇ ਕਿਸੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਰਾਜਪੁਰਾ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਸਰੀਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ ਗਿਆ।

ਮ੍ਰਿਤਕ ਮੈਡੀਕਲ ਸਟੋਰ ਦੇ ਮਾਲਕ ਦੀ ਪਹਿਚਾਣ ਡਾਕਟਰ ਦਿਨੇਸ਼ ਕੁਮਾਰ ਦੇ ਰੂਪ ਵਜੋਂ ਹੋਈ ਹੈ। ਫਿਲਹਾਲ ਕ-ਤ-ਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਪਰਿਵਾਰਕ ਮੈਂਬਰਾਂ ਨੇ ਰੰ-ਜਿ-ਸ਼ ਵਿਚ ਕ-ਤ-ਲ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ। ਪੁਲਿਸ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ, ਪਰ ਕੋਈ ਸੁਰਾਗ ਨਹੀਂ ਮਿਲਿਆ ਹੈ। ਇਹ ਘਟਨਾ ਸ਼ਨੀਵਾਰ ਦੀ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ।

ਦਿਨੇਸ਼ ਨੇ ਮੌਕੇ ਉਤੇ ਹੀ ਤੋੜਿਆ ਦਮ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਿਟੀ ਰਾਜਪੁਰਾ ਦੇ ਇੰਚਾਰਜ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਅੰਗਦ ਦੇਵ ਕਾਲੋਨੀ ਰਾਜਪੁਰਾ ਦੀ ਮੈਡੀਕਲ ਦੁਕਾਨ ਦੇ ਮਾਲਕ ਉਤੇ ਅਣਪਛਾਤੇ ਵਿਅਕਤੀਆਂ ਨੇ ਤਿੱਖੀ ਚੀਜ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਮ੍ਰਿਤਕ ਦਿਨੇਸ਼ ਦੇ ਸਿਰ ਅਤੇ ਅੱਖ ਦੇ ਕੋਲ ਵਾਰ ਕੀਤੇ ਗਏ ਹਨ। ਦਿਨੇਸ਼ ਕੁਮਾਰ ਰਾਤ ਨੂੰ ਆਪਣੀ ਦੁਕਾਨ ਉਤੇ ਬੈਠਾ ਸੀ ਕਿ ਅਚਾਨਕ ਹ-ਮ-ਲਾ ਹੋ ਗਿਆ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।

Leave a Reply

Your email address will not be published. Required fields are marked *