ਉੱਤਰ ਪ੍ਰਦੇਸ਼ (UP) ਦੇ ਮੁਰਾਦਨਗਰ ਦੀ ਆਰੀਆ ਨਗਰ ਕਲੋਨੀ ਵਿੱਚ ਇੱਕ ਔਰਤ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਮਹਿਲਾ ਦੀ ਦੇਹ ਕਮਰੇ ਵਿਚ ਪੱਖੇ ਨਾਲ ਲਟਕ ਰਹੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਪਤੀ ਨਾਲ ਝ-ਗ-ੜੇ ਤੋਂ ਬਾਅਦ ਔਰਤ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਡਿਪ੍ਰੈਸ਼ਨ (ਪ੍ਰੇਸ਼ਾਨ) ਵਿਚ ਚੱਲ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਉਤੇ ਕਾਰਵਾਈ ਨਾ ਕ-ਰ-ਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਰੀਆ ਨਗਰ ਕਲੋਨੀ ਦੇ ਰਹਿਣ ਵਾਲੇ ਰਿਆਤ ਅਲੀ ਨੇ ਆਪਣੀ 27 ਸਾਲ ਉਮਰ ਦੀ ਧੀ ਅਰਸ਼ੀ ਦਾ ਵਿਆਹ ਮਾਰਚ 2020 ਵਿੱਚ ਕੋਟ ਕਲੋਨੀ ਵਾਸੀ ਅਸ਼ਰਫ ਨਾਲ ਕੀਤਾ ਸੀ। ਦੋਸ਼ ਹੈ ਕਿ ਵਿਆਹ ਦੇ ਬਾਅਦ ਤੋਂ ਹੀ ਉਸ ਨੂੰ ਤੰਗ ਕੀਤਾ ਜਾਂਦਾ ਸੀ। ਜਿਸ ਕਾਰਨ ਔਰਤ ਅਰਸ਼ੀ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੇਕੇ ਘਰ ਆਰੀਆ ਨਗਰ ਕਲੋਨੀ ਵਿੱਚ ਰਹਿ ਰਹੀ ਸੀ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਸ਼ੀ ਜਦੋਂ ਸਵੇਰੇ 6 ਵਜੇ ਦੇ ਕਰੀਬ ਵੀ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ, ਜਦੋਂ ਸਾਰਿਆਂ ਨੇ ਖਿੜਕੀ ਵਿਚੋਂ ਦੇਖਿਆ ਤਾਂ ਉਹ ਦੰਗ ਰਹਿ ਗਏ। ਉਹ ਕਮਰੇ ਵਿਚ ਪੱਖੇ ਨਾਲ ਲ-ਟ-ਕ ਰਹੀ ਸੀ। ਪਰਿਵਾਰਕ ਮੈਂਬਰ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਗਏ ਅਤੇ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਲੈ ਕੇ ਪਹੁੰਚੇ।
ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਪਤੀ ਨਾਲ ਝ-ਗ-ੜਾ ਹੋਣ ਤੋਂ ਬਾਅਦ ਉਹ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਨਿਰਾਸ਼ਾ ਵਿੱਚ ਚੱਲ ਰਹੀ ਸੀ। ਏ. ਸੀ. ਪੀ. ਨਰੇਸ਼ ਕੁਮਾਰ ਨੇ ਦੱਸਿਆ ਕਿ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਪਟ