ਸੂਬਾ ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਸਦਿਰੰਗ ਵਿਚ ਸੋਮਵਾਰ ਦੇਰ ਰਾਤ ਨੂੰ ਅਣਪਛਾਤੇ ਹਮਲਾਵਰਾਂ ਨੇ ਮੌਜੂਦਾ ਕਾਂਗਰਸੀ ਸਰਪੰਚ ਉਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ। ਮ੍ਰਿਤਕ ਸਰਪੰਚ ਦੀ ਪਹਿਚਾਣ ਬਲਜੀਤ ਸਿੰਘ ਉਮਰ 48 ਸਾਲ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਦੇ ਰੂਪ ਵਜੋਂ ਹੋਈ ਹੈ। ਉਹ ਪਿੰਡ ਵਿਚ ਹੀ ਰਹਿੰਦਾ ਸੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਨੂੰ ਜ਼ਖਮੀ ਹਾਲ ਵਿਚ ਬਟਾਲਾ ਦੇ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਮੰਗਲਵਾਰ ਨੂੰ ਇਲਾਜ ਦੇ ਦੌਰਾਨ ਉਸ ਦੀ ਮੌ-ਤ ਹੋ ਗਈ।
ਰੈਕੀ ਕਰਨ ਤੋਂ ਬਾਅਦ ਕੀਤਾ ਗਿਆ ਵਾਰ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਬਲਜੀਤ ਸਿੰਘ ਸੋਮਵਾਰ ਸ਼ਾਮ ਨੂੰ ਆਪਣਾ ਕੰਮ ਖਤਮ ਕਰਕੇ ਆਪਣੇ ਘਰ ਵੱਲ ਜਾ ਰਿਹਾ ਸੀ। ਉਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਉਤੇ ਪਿੱਛੇ ਵਾਲੇ ਪਾਸੇ ਤੋਂ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਪਰਿਵਾਰ ਨੂੰ ਇਸ ਮਾਮਲੇ ਸਬੰਧੀ ਸੂਚਨਾ ਦਿੱਤੀ ਤਾਂ ਬਲਜੀਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ, ਜਲਦੀ ਹੀ ਗ੍ਰਿਫਤਾਰੀ ਕੀਤੀ ਜਾਵੇਗੀ
ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੀ. ਆਈ. ਏ. ਦੀਆਂ ਟੀਮਾਂ ਜਾਂਚ ਕਰਨ ਲਈ ਮੌਕੇ ਉਤੇ ਪਹੁੰਚ ਗਈਆਂ। ਸਭ ਤੋਂ ਪਹਿਲਾਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਥਾਣਾ ਰੰਗੜ ਨੰਗਲ ਵਿੱਚ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਕ-ਤ-ਲ ਦਾ ਕਾਰਨ ਕੀ ਹੈ, ਇਹ ਤਾਂ ਗ੍ਰਿਫਤਾਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਲਾਕੇ ਦੇ CCTV ਕੈਮਰਿਆਂ ਦੀ ਜਾਂਚ ਕਰ ਰਹੀ ਹੈ।