ਘਰ ਵਿਚ ਵੜ ਕੇ, ਮਾਂ-ਧੀ ਅਤੇ ਜੁਆਈ ਉਤੇ ਅਣਪਛਾਤਿਆਂ ਨੇ ਕੀਤਾ ਵਾਰ, 2 ਮਹਿਲਾਵਾਂ ਨੇ ਤਿਆਗੇ ਪ੍ਰਾਣ, ਇਕ ਦਾ ਹਾਲ ਗੰਭੀਰ

Punjab

ਪੰਜਾਬ ਸੂਬੇ ਦੇ ਬਰਨਾਲਾ ਜ਼ਿਲੇ ਵਿਚ ਬੁੱਧਵਾਰ ਸਵੇਰੇ ਦੋ ਕ-ਤ-ਲ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਵਿੱਚ ਵੜ ਕੇ ਮਾਂ ਅਤੇ ਧੀ ਦਾ ਕ-ਤ-ਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ਜੁਆਈ ਰਹਿ ਰਹੇ ਧੀ ਦੇ ਪਤੀ ਨੂੰ ਵੀ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਸ ਦੀ ਹਾਲ ਨਾਜ਼ੁਕ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਡੌਗ ਸਕੁਐਡ ਦੀ ਟੀਮ ਨੂੰ ਬੁਲਾਇਆ ਗਿਆ ਹੈ, ਜੋ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ. ਐਚ. ਓ. ਅੰਡਰ ਟਰੇਨੀ ਪੀ. ਪੀ. ਐਸ. ਕਰਨ ਸ਼ਰਮਾ ਨੇ ਦੱਸਿਆ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਵਾਰ-ਦਾਤ ਨੂੰ ਬਹੁਤ ਹੀ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਕੇ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ।

ਘਰ ਜੁਆਈ ਰਹਿੰਦਾ ਸੀ ਜਖਮੀ ਰਾਜਦੀਪ ਸਿੰਘ

ਇਸ ਸਬੰਧੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਧੀ ਪਰਮਜੀਤ ਕੌਰ ਅਤੇ ਉਸ ਦੇ ਪਤੀ ਰਾਜਦੀਪ ਸਿੰਘ ਨਾਲ ਪਿੰਡ ਸੇਖਾ ਇਸ ਘਰ ਵਿਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਘਰ ਜਵਾਈ ਬਣਾ ਕੇ ਰੱਖਿਆ ਹੋਇਆ ਸੀ। ਦੂਜੇ ਪਾਸੇ ਬਲੱਡ ਨਾਲ ਭਿੱਜੇ ਇਨ੍ਹਾਂ ਤਿੰਨਾਂ ਜਣਿਆਂ ਨੂੰ ਗੁਆਂਢੀਆਂ ਨੇ ਲਿਜਾ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ।

ਪਿੰਡ ਵਾਸੀਆਂ ਨੇ ਜਤਾਇਆ ਜ਼ਮੀਨੀ ਝ-ਗ-ੜੇ ਦਾ ਸ਼ੱਕ 

ਹਸਪਤਾਲ ਵਿਚ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਮਾਂ ਅਤੇ ਧੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਜੁਆਈ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵੀ ਗੱਲ ਕਹੀ ਜਾ ਰਹੀ ਹੈ ਕਿ ਇਨ੍ਹਾਂ ਦਾ ਕੋਈ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਕ-ਤ-ਲ ਕੀਤੇ ਹੋ ਸਕਦੇ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।

Leave a Reply

Your email address will not be published. Required fields are marked *