ਥੋੜ੍ਹਾ ਸਮਾਂ ਪਹਿਲਾਂ ਵਿਆਹਿਆ ਨੌਜਵਾਨ, ਪਤਨੀ, ਸੱਸ ਦਾ ਦੁ-ਖੀ ਕੀਤਾ, ਤਿਆਗ ਗਿਆ ਪ੍ਰਾਣ, ਕਾਲ ਰਿਕਾਰਡਿੰਗ ਤੋਂ ਹੋਇਆ ਖੁਲਾਸਾ

Punjab

ਪੰਜਾਬ ਦੇ ਜਿਲ੍ਹਾ ਮੋਗਾ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਧਰਮਕੋਟ ਦੇ ਪਿੰਡ ਕੋਟ ਈਸੇ ਖਾਂ ਵਿੱਚ ਇੱਕ ਨੌਜਵਾਨ ਨੇ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਮੋਗਾ ਦੇ ਰੂਪ ਵਜੋਂ ਹੋਈ ਹੈ। ਜਿਸ ਦਾ ਕਰੀਬ ਇੱਕ ਮਹੀਨਾ ਪਹਿਲਾਂ ਹੀ ਪਰਮਜੀਤ ਕੌਰ ਨਾਲ ਵਿਆਹ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਗਗਨਦੀਪ ਸਿੰਘ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾ ਰਿਹਾ ਸੀ। ਜਿਸ ਦੇ ਚਲਦੇ ਉਸ ਨੇ ਅਜਿਹਾ ਦੁ-ਖ-ਦ ਕੰਮ ਕਰ ਲਿਆ ਹੈ।

ਮ੍ਰਿਤਕ ਕੋਲੋਂ ਸੁਸਾ-ਈਡ ਨੋਟ ਮਿਲਿਆ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕੋਲੋਂ ਇੱਕ ਸੁਸਾ-ਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸ ਵਲੋਂ ਸਹੁਰਿਆਂ ਉਤੇ ਕਈ ਗੰਭੀਰ ਦੋਸ਼ ਲਾਏ ਗਏ ਹਨ। ਗਗਨਦੀਪ ਸਿੰਘ ਨੇ ਇਸ ਸੁਸਾ-ਈਡ ਨੋਟ ਵਿਚ ਲਿਖਿਆ ਹੈ ਕਿ ਜਾਣਬੁੱਝ ਕੇ ਉਸ ਦੀ ਸੱਸ ਅਤੇ ਪਤਨੀ ਉਸ ਉਤੇ ਤਲਾਕ ਲਈ ਦਬਾਅ ਪਾ ਰਹੀਆਂ ਹਨ ਅਤੇ ਮੇਰੀ ਸੱਸ ਨੇ 30 ਲੱਖ ਰੁਪਏ ਦੀ ਮੰਗ ਕੀਤੀ ਹੈ। ਗਗਨਦੀਪ ਸਿੰਘ ਨੇ ਸੁਸਾ-ਈਡ ਨੋਟ ਵਿਚ ਲਿਖਿਆ ਹੈ ਕਿ ਸਹੁਰੇ ਉਸ ਨੂੰ ਥਾਣੇ ਬੁਲਾ ਕੇ ਜ਼ਲੀਲ ਕਰਨ ਦੀਆਂ ਧਮ-ਕੀਆਂ ਦੇ ਰਹੇ ਸਨ। ਮੈਂ ਆਪਣੇ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਖੁ-ਦ-ਕੁ-ਸ਼ੀ ਕਰ ਰਿਹਾ ਹਾਂ। ਇਸ ਸਭ ਲਈ ਮੇਰੀ ਸੱਸ, ਪਤਨੀ ਅਤੇ ਸਾਲਾ ਜ਼ਿੰਮੇਵਾਰ ਹਨ। ਮੇਰੀ ਮੌ-ਤ ਤੋਂ ਬਾਅਦ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਮੈਨੂੰ ਇਨਸਾਫ਼ ਦਿਵਾਇਆ ਜਾਵੇ।

ਕਾਲ ਰਿਕਾਡਿੰਗ ਨੂੰ ਪੁਲਿਸ ਨੇ ਕਬਜੇ ਵਿੱਚ ਲਿਆ

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਧਰਮਕੋਟ ਦੀ ਪੁਲਿਸ ਜਾਂਚ ਲਈ ਮੌਕੇ ਉਤੇ ਪਹੁੰਚ ਗਈ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗਗਨਦੀਪ ਸਿੰਘ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਂਚ ਦੌਰਾਨ ਪੁਲਿਸ ਨੂੰ ਇੱਕ ਕਾਲ ਰਿਕਾਰਡਿੰਗ ਮਿਲੀ ਹੈ। ਜਿਸ ਵਿੱਚ ਮ੍ਰਿਤਕ ਦੀ ਸੱਸ ਉਸ ਤੋਂ ਲੱਖਾਂ ਰੁਪਏ ਦੀ ਮੰਗ ਕਰ ਰਹੀ ਹੈ ਅਤੇ ਉਸ ਨੂੰ ਤਲਾਕ ਦੇਣ ਦੀਆਂ ਧਮ-ਕੀਆਂ ਦੇ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ, ਸੱਸ ਅਤੇ ਸਾਲੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *