ਸਕੂਲ ਪੜ੍ਹਨ ਗਏ, ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਤਿਆਗੇ ਪ੍ਰਾਣ, ਮਾਪਿਆਂ ਨੇ ਸਟਾਫ਼ ਉਤੇ ਲਾਏ ਇਲ-ਜ਼ਾਮ

Punjab

ਪੰਜਾਬ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਸਥਾਨਕ ਸ਼ਹਿਰ ਅਜਨਾਲਾ ਦੇ ਆਦਰਸ਼ ਨਗਰ ਦੇ ਵਾਰਡ ਨੰਬਰ 7 ਵਿੱਚ ਸਥਿਤ ਬਾਬਾ ਬੁੱਢਾ ਪਬਲਿਕ ਹਾਈ ਸਕੂਲ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਦੀ ਮੌ-ਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਰਜਨ ਸਾਬਰੀ ਨਾਮ ਦਾ ਵਿਦਿਆਰਥੀ ਅਜਨਾਲਾ ਦੇ ਬਾਬਾ ਬੁੱਢਾ ਪਬਲਿਕ ਹਾਈ ਸਕੂਲ ਵਿਚ 8ਵੀਂ ਜਮਾਤ ਵਿਚ ਪੜ੍ਹਦਾ ਸੀ।

ਸਕੂਲ ਜਾਣ ਤੋਂ ਬਾਅਦ ਜਦੋਂ ਉਹ ਆਪਣੇ ਦੋਸਤਾਂ ਨਾਲ ਸਕੂਲ ਦੇ ਅੰਦਰ ਖੇਡ ਰਿਹਾ ਸੀ ਤਾਂ ਅਚਾਨਕ ਉਸ ਨੂੰ ਪੱਖੇ ਦੀਆਂ ਤਾਰਾਂ ਤੋਂ ਕਰੰਟ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਓਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮੌਕੇ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਨੇ ਸਕੂਲ ਸਟਾਫ਼ ਉਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਰੰਟ ਲੱਗ ਜਾਣ ਤੋਂ ਬਾਅਦ ਸਕੂਲ ਸਟਾਫ਼ ਨੇ ਉਸ ਨੂੰ ਲੰਬੇ ਸਮੇਂ ਤੱਕ ਸਕੂਲ ਵਿੱਚ ਹੀ ਰੱਖਿਆ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਜੇਕਰ ਸਕੂਲ ਸਟਾਫ ਵੱਲੋਂ ਬੱ-ਚੇ ਨੂੰ ਜਲਦੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਸ਼ਾਇਦ ਉਸ ਦੀ ਜਿੰਦਗੀ ਨੂੰ ਬਚਾਇਆ ਜਾ ਸਕਦਾ ਸੀ।

ਇਸ ਮਾਮਲੇ ਬਾਰੇ ਸਕੂਲ ਦੀ ਪ੍ਰਿੰਸੀਪਲ ਮੈਡਮ ਆਰਤੀ ਨੇ ਦੱਸਿਆ ਕਿ ਸਕੂਲ ਵਿੱਚ ਅੱਧੀ ਛੁੱਟੀ ਹੋਈ ਸੀ, ਇਸ ਦੌਰਾਨ ਜਦੋਂ ਵਿਦਿਆਰਥੀ ਨੇ ਪੱਖੇ ਦੀ ਸਾਈਡ ਨੂੰ ਘੁਮਾਇਆ ਤਾਂ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਮੌਕੇ ਉਤੇ ਪਹੁੰਚੇ ਥਾਣਾ ਅਜਨਾਲਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਦਿਆਰਥੀ ਦੀ ਦੇਹ ਨੂੰ ਆਪਣੇ ਕਬਜੇ ਵਿੱਚ ਲੈ ਕੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *