ਡੀਏਵੀ ਕਾਲਜ ਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਜਿੰਦਗੀ ਨੂੰ ਆਖੀ ਅਲਵਿਦਾ, ਬੁਝ ਗਿਆ, ਇਕ-ਲੌਤਾ ਚਿਰਾਗ

Punjab

ਪੰਜਾਬ ਵਿਚ ਜਿਲ੍ਹਾ ਲੁਧਿਆਣਾ, ਖੰਨਾ ਵਿਚ ਨੈਸ਼ਨਲ ਹਾਈਵੇ ਉਤੇ ਮੰਡਿਆਲਾ ਕਲਾਂ ਦੇ ਨੇੜੇ ਓਵਰਬ੍ਰਿਜ ਤੇ ਹੋਏ ਇਕ ਸੜਕ ਹਾਦਸੇ ਵਿਚ ਬੁਲੇਟ ਸਵਾਰ ਨੌਜਵਾਨ ਦੀ ਮੌ-ਤ ਹੋ ਗਈ। ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟੱਕਰ ਮਾ-ਰ-ਨ ਵਾਲਾ ਦੋਸ਼ੀ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਹਿਚਾਣ ਸੁਮਿਤ ਠਾਕੁਰ ਉਮਰ 23 ਸਾਲ ਵਾਸੀ ਸਮਾਇਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਦੇ ਵਜੋਂ ਹੋਈ ਹੈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

ਸਿਰ ਤੇ ਲੱਗੀ ਗੰਭੀਰ ਸੱ-ਟ

ਇਸ ਹਾਦਸੇ ਵਿਚ ਨੌਜਵਾਨ ਦੇ ਸਿਰ ਉਤੇ ਗੰਭੀਰ ਸੱਟ ਲੱਗ ਗਈ ਸੀ। ਜਿਸ ਕਾਰਨ ਉਸ ਦੀ ਮੌ-ਤ ਹੋ ਗਈ ਹੈ। ਨੌਜਵਾਨ ਸੁਮਿਤ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਤੋਂ ਖੰਨਾ ਪਹੁੰਚ ਗਿਆ ਅਤੇ ਪੁਲਿਸ ਨੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਮਿਤ ਠਾਕੁਰ ਡੀ. ਏ. ਵੀ, ਕਾਲਜ ਜਲੰਧਰ ਵਿੱਚ ਐਮ. ਬੀ. ਏ. ਦਾ ਵਿਦਿਆਰਥੀ ਸੀ। ਉਹ ਆਪਣੀ ਬੁਲੇਟ ਉਤੇ ਖੰਨਾ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੋਟ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਕਿ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਾਉਣ ਦੇ ਲਈ CCTV ਫੁਟੇਜ ਸਕੈਨ ਕੀਤੇ ਜਾ ਰਹੇ ਹਨ।

ਸੁਮਿਤ ਫੌਜ ਵਿੱਚ ਭਰਤੀ ਹੋਣ ਦੀ ਕਰ ਰਿਹਾ ਸੀ ਤਿਆਰੀ

ਸੁਮਿਤ ਠਾਕੁਰ ਨੂੰ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸ਼ੌਕ ਸੀ। ਇਸੇ ਕਰਕੇ ਬੀ. ਕਾਮ, ਵੈਟਰਨਰੀ ਕੋਰਸ ਕਰਨ ਤੋਂ ਬਾਅਦ ਵੀ ਕਿਤੇ ਨੌਕਰੀ ਨਹੀਂ ਕੀਤੀ। ਐਮ. ਬੀ. ਏ. ਦੇ ਨਾਲ-ਨਾਲ ਉਹ ਫੌਜ ਵਿੱਚ ਭਰਤੀ ਦੀ ਤਿਆਰੀ ਕਰ ਰਿਹਾ ਸੀ। ਬੀ. ਐਸ. ਐਫ. ਦਾ ਟੈਸਟ ਦੇਣਾ ਸੀ। ਕੁਝ ਸਮਾਂ ਪਹਿਲਾਂ ਭਾਰਤੀ ਫੌਜ ਵਿੱਚ ਚੋਣ ਹੋ ਗਈ ਸੀ। ਪਰ ਸਰੀਰਕ ਪ੍ਰੀਖਿਆ ਵਿਚ ਪਾਸ ਨਹੀਂ ਹੋਇਆ ਸੀ। ਇਹ ਟੈਸਟ ਵੀ ਦੁਬਾਰਾ ਹੋਣਾ ਸੀ। ਇਸ ਦੌਰਾਨ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸੁਮਿਤ ਦੇ ਪਿਤਾ ਕਰਤਾਰ ਸਿੰਘ ਠਾਕੁਰ ਹਿਮਾਚਲ ਪ੍ਰਦੇਸ਼ ਵਿੱਚ ਫਾਇਰ ਬ੍ਰਿਗੇਡ ਕਰਮਚਾਰੀ ਹਨ। ਸੁਮਿਤ ਦੇ ਵੱਡੇ ਭਰਾ ਦੀ ਦੋ ਸਾਲ ਪਹਿਲਾਂ ਮੌ-ਤ ਹੋ ਗਈ ਸੀ।

Leave a Reply

Your email address will not be published. Required fields are marked *