ਪੰਜਾਬ ਵਿਚ ਜਿਲ੍ਹਾ ਪਟਿਆਲਾ ਦੇ ਪਿੰਡ ਫਤਿਹਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਉਤੇ ਚਾਰ ਵਿਅਕਤੀਆਂ ਨੇ ਤਿੱ-ਖੀ-ਆਂ ਚੀਜਾਂ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ। ਦੋਸ਼ੀਆਂ ਨੇ ਉਸ ਨੂੰ ਬਚਾਉਣ ਆਏ ਦੋਸਤ ਉਤੇ ਵੀ ਵਾਰ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਉਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕ-ਤ-ਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਮਾਣਾ ਦੀ ਡੀ. ਐਸ. ਪੀ. ਨੇਹਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੌਕੇ ਉਤੇ ਹੀ ਕਿਸੇ ਗੱਲ ਨੂੰ ਲੈ ਕੇ ਦੋਸ਼ੀਆਂ ਅਤੇ ਨੌਜਵਾਨ ਵਿੱਚ ਲ-ੜਾ-ਈ ਹੋਈ ਸੀ। ਇਸ ਦੌਰਾਨ ਗੁੱਸੇ ਵਿਚ ਆ ਕੇ ਦੋਸ਼ੀਆਂ ਨੇ ਇਸ ਵਾਰ-ਦਾਤ ਨੂੰ ਅੰਜਾਮ ਦਿੱਤਾ। ਡੀ. ਐਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਹੋਣੀ ਬਾਕੀ ਹੈ, ਪਰ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮ੍ਰਿਤਕ ਦੀ ਪਹਿਚਾਣ ਲਖਵਿੰਦਰ ਸਿੰਘ ਉਮਰ 27 ਸਾਲ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਫਤਿਹਪੁਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਧਾਗਾ ਮਿੱਲ ਵਿੱਚ ਕੰਮ ਕਰਦਾ ਸੀ। ਉਸ ਦੇ ਭਰਾ ਗੁਰਵਿੰਦਰ ਸਿੰਘ ਅਨੁਸਾਰ ਲਖਵਿੰਦਰ ਸਿੰਘ ਵੀਰਵਾਰ ਦੇਰ ਸ਼ਾਮ ਨੂੰ ਪਿੰਡ ਵਾਸੀ ਮੇਵਾ ਸਿੰਘ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਪਟਿਆਲਾ ਜਾ ਰਿਹਾ ਸੀ। ਰਸਤੇ ਵਿਚ ਕਰੀਬ ਚਾਰ ਵਿਅਕਤੀ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ। ਸਾਰਿਆਂ ਕੋਲ ਹ-ਥਿ-ਆ-ਰ ਸਨ। ਉਨ੍ਹਾਂ ਨੇ ਉਸ ਦੇ ਭਰਾ ਉਤੇ ਵਾਰ ਕਰ ਦਿੱਤਾ।
ਜਦੋਂ ਪਿੰਡ ਦਾ ਨੌਜਵਾਨ ਸੋਨੂੰ ਸਿੰਘ ਉਸ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਦੋਸ਼ੀਆਂ ਨੇ ਉਸ ਦੀ ਵੀ ਕੁੱਟ-ਮਾਰ ਕੀਤੀ। ਇਸ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਡਾਕਟਰਾਂ ਨੇ ਲਖਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਨੁਸਾਰ ਲਖਵਿੰਦਰ ਸਿੰਘ ਦੇ ਸਿਰ ਅਤੇ ਪਿੱਠ ਉਤੇ ਕਿਸੇ ਤਿੱਖੀ ਚੀਜ ਨਾਲ ਵਾਰ ਕੀਤਾ ਗਿਆ ਹੈ।