ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਆਉਂਦੇ ਪਿੰਡ ਧਿਆਨਪੁਰ ਵਿਚ ਇਕ ਨ-ਸ਼ੇ-ੜੀ ਪਤੀ ਨੇ ਆਪਣੀ 50 ਸਾਲ ਉਮਰ ਦੀ ਪਤਨੀ ਦਾ ਕਿਸੇ ਤਿੱ-ਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ। ਇਸ ਕਾਰ-ਨਾਮੇ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਮਹਿਲਾ ਦੀ ਪਹਿਚਾਣ ਰਾਮਾ ਨਾਮ ਦੇ ਰੂਪ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਬੇਟੇ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਰਾਮਾ ਅਤੇ ਪਿਤਾ ਅਰੁਣ ਕੁਮਾਰ ਘਰ ਵਿਚ ਇਕੱਲੇ ਸਨ। ਉਸ ਦਾ ਪਿਤਾ ਉਸ ਦੀ ਮਾਂ ਉਤੇ ਸ਼ੱ-ਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਹ ਅਕਸਰ ਉਸ ਨਾਲ ਝ-ਗ-ੜਾ ਕਰਦਾ ਰਹਿੰਦਾ ਸੀ। ਕਈ ਵਾਰ ਉਸ ਦੇ ਰਿਸ਼ਤੇਦਾਰਾਂ ਨੇ ਉਸ ਦੇ ਪਿਤਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਉਸ ਦੇ ਪਿਤਾ ਨੇ ਲ-ੜਾ-ਈ ਝ-ਗ-ੜਾ ਕਰਨਾ ਨਹੀਂ ਛੱਡਿਆ।
ਬੇਟੇ ਨੇ ਕਿਹਾ ਕਿ ਉਸ ਦਾ ਪਿਤਾ ਨ-ਸ਼ੇ ਕਰਨ ਦਾ ਆਦੀ ਹੈ। ਉਸ ਦੀ ਮਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਸੋਮਵਾਰ ਨੂੰ ਉਸ ਦੇ ਪਿਤਾ ਨੇ ਨ-ਸ਼ੇ ਦੀ ਹਾ-ਲ-ਤ ਵਿਚ ਆ ਕੇ ਉਸ ਦੀ ਮਾਂ ਉਤੇ ਤਿੱ-ਖੀ ਚੀਜ ਨਾਲ ਵਾਰ ਕਰ ਕੇ ਉਸ ਦੀ ਹੱ-ਤਿ-ਆ ਕਰ ਦਿੱਤੀ। ਉਸ ਨੇ ਪੁਲਿਸ ਨੂੰ ਆਪਣੇ ਪਿਤਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।