ਇਕ ਤਰਫੇ ਪ੍ਰੇਮ ਵਿਚ, ਸਿਰ-ਫਿਰੇ ਲੜਕੇ ਨੇ, ਕੀਤੇ ਫਾਇਰ, ਲੜਕੀ ਨੇ ਇਲਾਜ ਦੌਰਾਨ ਤਿਆਗੇ ਪ੍ਰਾਣ, ਜਾਂਂਚ ਵਿਚ ਲੱਗੀ ਪੁਲਿਸ

Punjab

ਪੰਜਾਬ ਵਿਚ ਜਿਲ੍ਹਾ ਅੰੰਮਿ੍ਤਸਰ ਦੇ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਜੱਗੀਵਾਲ ਵਿੱਚ ਆਪਣੀ ਮਾਸੀ ਦੇ ਘਰ ਰਹਿੰਦੀ ਇੱਕ ਲੜਕੀ ਦਾ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ। ਦਰਅਸਲ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ, ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਕਾਫੀ ਸਮੇਂ ਤੋਂ ਉਸ ਨੂੰ ਦੁ-ਖੀ ਕਰ ਰਿਹਾ ਸੀ। ਇਸ ਤੋਂ ਤੰਗ ਆ ਕੇ ਲੜਕੀ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਮਾਸੀ ਦੇ ਘਰ ਰਹਿ ਰਹੀ ਸੀ। ਉਥੇ ਵੀ ਦੋਸ਼ੀ ਨੇ ਲੜਕੀ ਦਾ ਪਿੱਛਾ ਨਹੀਂ ਛੱਡਿਆ ਅਤੇ ਲੜਕੀ ਨੂੰ ਗੋ-ਲੀ ਮਾ-ਰ ਕੇ ਕ-ਤ-ਲ ਕਰ ਦਿੱਤਾ।

ਇਸ ਮਾਮਲੇ ਦੇ ਸਬੰਧ ਵਿੱਚ ਥਾਣਾ ਅਜਨਾਲਾ ਦੇ ਇੰਚਾਰਜ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਜਿੰਦਰ ਕੌਰ ਉਮਰ 12 ਸਾਲ ਪੁੱਤਰੀ ਮੁਖਤਾਰ ਸਿੰਘ ਵਾਸੀ ਪਿੰਡ ਦੀਨੇਵਾਲ ਪਿਛਲੇ ਕੁਝ ਮਹੀਨਿਆਂ ਤੋਂ ਆਪਣੇ ਮਾਸੜ ਨੱਥਾ ਸਿੰਘ ਦੇ ਕੋਲ ਪਿੰਡ ਜੱਗੀਵਾਲ ਵਿਚ ਰਹਿ ਰਹੀ ਸੀ। ਮੰਗਲਵਾਰ ਦੇਰ ਸ਼ਾਮ ਨੂੰ ਦੋਸ਼ੀ ਬੀਰ ਸਿੰਘ ਆਪਣੇ ਸਾਥੀਆਂ ਨਾਲ ਨਕਾਬ ਪਾ ਕੇ ਉਨ੍ਹਾਂ ਦੇ ਘਰ ਪਹੁੰਚਿਆ, ਉਦੋਂ ਘਰ ਵਿਚ ਬਿਰਧ ਮਾਂ ਪ੍ਰਕਾਸ਼ ਕੌਰ ਕੋਲ ਪਈ ਬੇਟੀ ਬਲਜਿੰਦਰ ਕੌਰ ਨੂੰ ਗੋ-ਲੀ ਮਾ-ਰ ਦਿੱਤੀ।

ਇਸ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਪਣੇ ਸਾਥੀਆਂ ਸਮੇਤ ਫਰਾਰ ਹੋ ਗਿਆ। ਜ਼ਖਮੀ ਹਾਲ ਵਿਚ ਬਲਜਿੰਦਰ ਕੌਰ ਨੂੰ ਪਹਿਲਾਂ ਅਜਨਾਲਾ ਦੇ ਸਿਵਲ ਹਸਪਤਾਲ ਲੈ ਕੇ ਗਏ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਅਤੇ ਉੱਥੇ ਉਸ ਦੀ ਮੌ-ਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਦੋਸ਼ੀ ਕਾਫੀ ਸਮੇਂ ਤੋਂ ਲੜਕੀ ਨੂੰ ਤੰ-ਗ ਕਰ ਰਿਹਾ ਸੀ। ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

Leave a Reply

Your email address will not be published. Required fields are marked *