ਪੰਜਾਬ ਸੂਬੇ ਵਿਚ ਪਟਿਆਲੇ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਦੀਵਾਨ ਵਾਲਾ ਵਿੱਚ ਇੱਕ ਮਾਮੂਲੀ ਗੱਲ ਨੂੰ ਲੈ ਕੇ ਹੋਏ ਦੋ ਭਰਾਵਾਂ ਦੇ ਝ-ਗ-ੜੇ ਵਿਚ ਇੱਕ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਅਮਰੀਕ ਸਿੰਘ ਨਾਮ ਦੇ ਰੂਪ ਵਜੋਂ ਹੋਈ ਹੈ, ਜਿਸ ਦਾ ਉਸ ਦੇ ਭਰਾ ਨੇ ਚਾ-ਕੂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀਆਂ 3 ਧੀਆਂ ਹਨ ਅਤੇ ਉਹ ਇਕੱਲਾ ਹੀ ਘਰ ਚਲਾਉਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੁੱਤੇ ਨੂੰ ਲੈ ਕੇ ਅਮਰੀਕ ਸਿੰਘ ਅਤੇ ਉਸ ਦੇ ਭਰਾ ਵਿਚਕਾਰ ਅਕਸਰ ਲੜਾਈ ਹੁੰਦੀ ਰਹਿੰਦੀ ਸੀ, ਜਿਸ ਕਾਰਨ ਅਮਰੀਕ ਸਿੰਘ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਕ ਕੁੱਤੇ ਪਿੱਛੇ ਪਿਆ ਕਲੇਸ਼ ਇੰਨਾ ਵੱਧ ਗਿਆ ਕਿ ਬੀਤੇ ਦਿਨ ਅਮਰੀਕ ਸਿੰਘ ਦੇ ਭਰਾ ਨੇ ਪਹਿਲਾਂ ਤਾਂ ਉਸ ਦੇ ਘਰ ਦੀ ਬਿਜਲੀ ਦੀ ਤਾਰ ਕੱਟ ਦਿੱਤੀ, ਜਿਸ ਤੋਂ ਬਾਅਦ ਦੋਵਾਂ ਵਿਚ ਫਿਰ ਬਹਿਸ ਹੋ ਗਈ। ਫਿਰ ਉਸ ਨੇ ਅਮਰੀਕ ਸਿੰਘ ਦਾ ਚਾ-ਕੂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ।
ਦੂਜੇ ਪਾਸੇ ਇਸ ਮਾਮਲੇ ਸਬੰਧੀ ਐੱਸ. ਐੱਚ. ਓ. ਪਰੀਆਂਸ਼ੂ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਧਾਰਾ 302, 307 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘ-ਟ-ਨਾ ਵਿਚ ਕੁੱਲ 5 ਲੋਕ ਜ਼ਖਮੀ ਹੋਏ ਹਨ। ਅਮਰੀਕ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਪਹੁੰਚਦਿਆਂ ਹੀ ਅਮਰੀਕ ਸਿੰਘ ਦੀ ਮੌ-ਤ ਹੋ ਗਈ। ਇਸ ਘ-ਟ-ਨਾ ਨਾਲ ਪਰਿਵਾਰ ਦਾ ਹਾਲ ਦੁਖਦ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।