ਪੰਜਾਬ ਵਿਚ ਪੈਂਦੇ ਫਤਿਹਗੜ੍ਹ ਸਾਹਿਬ ਦੇ ਇੱਕ ਹੋਰ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ-ਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਉਮਰ 33 ਸਾਲ ਅਮਲੋਹ ਤਹਿਸੀਲ ਦੇ ਪਿੰਡ ਸਲਾਣੀ ਦਾ ਰਹਿਣ ਵਾਲਾ ਸੀ। ਉਹ ਹੁਣ ਹੀ 22 ਜੂਨ ਨੂੰ ਕੈਨੇਡਾ ਵਿਚ ਗਿਆ ਸੀ। ਹਰਪ੍ਰੀਤ ਸਿੰਘ ਨੇ ਪੀ. ਐਚ. ਡੀ. ਪਾਸ ਕੀਤੀ ਸੀ ਅਤੇ ਪੀ. ਆਰ. ਹੋਣ ਤੋਂ ਬਾਅਦ ਹੀ ਕੈਨੇਡਾ ਗਿਆ ਸੀ।
ਉੱਥੇ ਉਹ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਨਾਲ ਅਲਬਰਟਾ ਦੇ ਵਿੱਚ ਰਹਿ ਰਿਹਾ ਸੀ। ਉੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਨਮ ਅੱਖਾਂ ਨਾਲ ਦੱਸਿਆ ਕਿ ਹਰਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਹਰਪ੍ਰੀਤ ਸਿੰਘ ਦੀ ਮੌ-ਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ। ਨੌਜਵਾਨ ਪੁੱਤਰ ਦੀ ਮੌ-ਤ ਕਾਰਨ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਿਤਾ ਭਾਰਤੀ ਫੌਜ ਤੋਂ ਸੇਵਾਮੁਕਤ
ਹਰਪ੍ਰੀਤ ਸਿੰਘ ਦੇ ਪਿਤਾ ਬਲਵੀਰ ਸਿੰਘ ਭਾਰਤੀ ਫੌਜ ਤੋਂ ਸੇਵਾਮੁਕਤ ਹਨ। ਬਲਵੀਰ ਸਿੰਘ ਨੇ ਦੱਸਿਆ ਕਿ 22 ਜੂਨ 2023 ਨੂੰ ਉਸ ਦਾ ਲੜਕਾ ਕੈਨੇਡਾ ਗਿਆ ਸੀ। ਉਥੋਂ ਫੋਨ ਉਤੇ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌ-ਤ ਹੋ ਗਈ ਹੈ। ਹਰਪ੍ਰੀਤ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।
ਪਤਨੀ ਵੀ ਕਰ ਰਹੀ ਸੀ ਕੈਨੇਡਾ ਜਾਣ ਦੀ ਤਿਆਰੀ
ਹਰਪ੍ਰੀਤ ਸਿੰਘ ਦਾ ਭਰਾ ਕੈਨੇਡਾ ਵਿੱਚ ਰਹਿੰਦਾ ਹੈ। ਪਤਨੀ ਨੇ ਵੀ ਕੈਨੇਡਾ ਜਾਣਾ ਸੀ। ਅਜੇ 22 ਜੂਨ ਨੂੰ ਹਰਪ੍ਰੀਤ ਸਿੰਘ ਕੈਨੇਡਾ ਜਾ ਕੇ ਖੁਦ ਸੈਟ ਹੋ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਉੱਥੇ ਬੁਲਾਉਣ ਸੀ। ਇਸ ਦੌਰਾਨ ਹੀ ਉਸ ਦੀ ਮੌ-ਤ ਹੋ ਗਈ।