ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ, ਦਸੂਹਾ ਦੇ ਕਸਬਾ ਉਚੀ ਬੱਸੀ ਪੈਟਰੋਲ ਪੰਪ ਨੇੜੇ ਵਾਪਰੇ ਇਕ ਦੁਖ-ਦਾਈ ਸੜਕ ਹਾਦਸੇ ਵਿੱਚ ਇੱਕ 3 ਸਾਲ ਉਮਰ ਦੇ ਜੁਆਕ ਅਤੇ ਉਸ ਦੇ ਪਿਤਾ ਦੀ ਮੌ-ਤ ਹੋ ਗਈ। ਜਦੋਂ ਕਿ 2 ਹੋਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਉਨ੍ਹਾਂ ਦੇ ਗੰਭੀਰ ਹਾਲ ਨੂੰ ਦੇਖਦਿਆਂ ਡਾਕਟਰਾਂ ਵਲੋਂ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਦੋਵਾਂ ਦੇ ਸਿਰ ਉੱਤੇ ਲੱਗੀਆਂ ਗੰਭੀਰ ਸੱ-ਟਾਂ
ਇਸ ਹਾਦਸੇ ਦੌਰਾਨ ਮ੍ਰਿਤਕਾਂ ਦੀ ਪਹਿਚਾਣ 3 ਸਾਲਾ ਯੁਵਿਕਾ ਪੁੱਤਰੀ ਓਮ ਪ੍ਰਕਾਸ਼ ਅਤੇ ਪਿਤਾ ਓਮ ਪ੍ਰਕਾਸ਼ ਦੇ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਦੌਰਾਨ ਕਾਰ ਵਿੱਚ ਸਵਾਰ ਰਾਧਿਕਾ ਪਤਨੀ ਓਮ ਪ੍ਰਕਾਸ਼ ਅਤੇ ਬਰਿੰਦਰ ਸਿੰਘ ਵਾਸੀ ਪਿੰਡ ਭੰਗਾਲਾ ਮੁਕੇਰੀਆਂ ਦੇ ਸਿਰ ਵਿੱਚ ਗੰਭੀਰ ਸੱ-ਟਾਂ ਲੱਗ ਗਈਆਂ ਹਨ।
ਜਲੰਧਰ ਤੋਂ ਆਪਣੇ ਪਿੰਡ ਨੂੰ ਜਾ ਰਹੇ ਸੀ, ਕਾਰ ਸਵਾਰ
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਆਪਣੇ ਪਰਿਵਾਰ ਸਮੇਤ ਜਲੰਧਰ ਤੋਂ ਆਪਣੇ ਪਿੰਡ ਭੰਗਾਲਾ ਵੱਲ ਨੂੰ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਦਸੂਹਾ ਨੇੜੇ ਪਿੰਡ ਬੱਸੀ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ।
ਰਾਹਗੀਰਾਂ ਦੀ ਮਦਦ ਨਾਲ ਕੱਢਿਆ ਗਿਆ ਕਾਰ ਵਿੱਚੋਂ ਬਾਹਰ
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਉਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦਸੂਹਾ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।