ਪੰਜਾਬ ਵਿਚ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੁਹੱਲਾ ਸੰਤੋਖਪੁਰ ਵਿਚ ਮਾਮੂਲੀ ਝ-ਗ-ੜੇ ਤੋਂ ਬਾਅਦ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੇ ਘਰ ਵਿਚ ਵੜ ਕੇ ਉਸ ਉਤੇ ਰਾ-ਡ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਐਸ. ਐਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਆਪਣੇ ਘਰ ਦੇ ਨੇੜੇ ਬਣੀ ਦੁਕਾਨਾਂ ਦੇ ਬਾਹਰ ਇੰਟਰਲਾਕਿੰਗ ਟਾਈਲਾਂ ਲਗਵਾ ਰਿਹਾ ਸੀ, ਇਸ ਦੌਰਾਨ ਉਸ ਦਾ ਬਲਕਾਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਨਾਲ ਮਾਮੂਲੀ ਝ-ਗ-ੜਾ ਹੋ ਗਿਆ।
ਅੱਗੇ ਉਨ੍ਹਾਂ ਨੇ ਦੱਸਿਆ ਕਿ ਰਾਤ ਨੂੰ ਜਦੋਂ ਸਤਨਾਮ ਸਿੰਘ ਆਪਣੇ ਘਰ ਇਕੱਲਾ ਸੀ ਤਾਂ ਬਲਕਾਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਘਰ ਵਿਚ ਦਾਖਲ ਹੋ ਕੇ ਸਤਨਾਮ ਉਤੇ ਰਾ-ਡ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਜਦੋਂ ਪਰਿਵਾਰ ਵਾਲਿਆਂ ਵਲੋਂ ਉਸ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਲਿਜਾ ਕੇ ਦਾਖਲ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਐੱਸ. ਐੱਚ. ਓ. ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲੜਕੀ ਸਿਮਰਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਉਤੇ ਪੁਲਿਸ ਵੱਲੋਂ ਬਲਕਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਉਸ ਦੇ ਲੜਕਿਆਂ ਹਰਜੀਤ ਸਿੰਘ ਅਤੇ ਪਲਵਿੰਦਰ ਸਿੰਘ ਅਤੇ ਪਤਨੀ ਜਸਵਿੰਦਰ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਪੁਲਿਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।