ਪਤਨੀ ਤੋਂ ਪਤੀ ਰੋਜ਼ਾਨਾ ਕਰਦਾ ਸੀ ਪੈਸਿਆਂ ਦੀ ਮੰਗ, ਇਕ ਦਿਨ ਮਨ੍ਹਾ ਕਰਨ ਉਤੇ ਖੋਹ ਲਈ ਜਿੰਦਗੀ, ਸਾਹਮਣੇ ਆਈਆਂ ਇਹ ਗੱਲਾਂ

Punjab

ਪੰਜਾਬ ਸੂਬੇ ਵਿਚ ਫਰੀਦਕੋਟ ਜ਼ਿਲੇ ਦੇ ਹਰਗੋਬਿੰਦ ਨਗਰ ਵਿਚ ਨ-ਸ਼ੇ ਲਈ ਪੈਸੇ ਨਾ ਦੇਣ ਉਤੇ ਨ-ਸ਼ੇ-ੜੀ ਪਤੀ ਨੇ ਆਪਣੀ ਪਤਨੀ ਦਾ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਸੰਦੀਪ ਕੌਰ ਉਮਰ 40 ਸਾਲ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਛਿੰਦਰ ਸਿੰਘ ਵਾਸੀ ਪਿੰਡ ਜਲਾਲ (ਬਠਿੰਡਾ) ਦੇ ਬਿਆਨਾਂ ਉਤੇ ਦੋਸ਼ੀ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਬਾਰੇ ਛਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਸੰਦੀਪ ਕੌਰ ਦਾ ਵਿਆਹ ਕਰੀਬ 20 ਸਾਲ ਪਹਿਲਾਂ ਜੈਤੋ ਦੇ ਰਹਿਣ ਵਾਲੇ ਨਿਰਮਲ ਸਿੰਘ ਦੇ ਨਾਲ ਹੋਇਆ ਸੀ। ਨਿਰਮਲ ਸਿੰਘ ਨ-ਸ਼ੇ ਦਾ ਆਦੀ ਹੈ ਅਤੇ ਅਕਸਰ ਹੀ ਘਰ ਵਿੱਚ ਝਗੜਾ ਕਰਦਾ ਰਹਿੰਦਾ ਸੀ। ਇਕ ਦਿਨ ਪਹਿਲਾਂ ਵੀ ਉਸ ਦੀ ਭੈਣ ਨੇ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਨਸ਼ੇ ਲਈ ਪੈਸੇ ਦੀ ਮੰਗ ਕਰਦਾ ਰਹਿੰਦਾ ਹੈ ਅਤੇ ਝ-ਗ-ੜਾ ਕਰਦਾ ਰਹਿੰਦਾ ਹੈ।

ਛਿੰਦਰ ਸਿੰਘ ਨੇ ਬੁੱਧਵਾਰ ਨੂੰ ਜੈਤੋ ਆ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਸ ਦੌਰਾਨ ਹੀ ਨਿਰਮਲ ਸਿੰਘ ਨੇ ਉਸ ਦੀ ਭੈਣ ਦਾ ਕ-ਤ-ਲ ਕਰ ਦਿੱਤਾ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਆਨਾਂ ਦੇ ਆਧਾਰ ਉਤੇ ਥਾਣਾ ਜੈਤੋ ਵਿੱਚ ਮ੍ਰਿਤਕਾ ਦੇ ਪਤੀ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦੇਹ ਦਾ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਦੋਸ਼ੀ ਦੀ ਭਾਲ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *