ਪੰਜਾਬ ਵਿਚ ਜਿਲ੍ਹਾ ਲੁਧਿਆਣਾ, ਖੰਨਾ ਦੇ ਪਾਇਲ ਵਿਚ NRI ਦੀ ਪਤਨੀ ਦਾ ਕ-ਤ-ਲ ਹੋ ਜਾਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਦੇਹ ਘਰ ਦੀ ਬੇਸਮੈਂਟ ਵਿਚੋਂ ਮਿਲੀ ਹੈ। ਇਸ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਵਿਦੇਸ਼ ਵਿਚ ਬੈਠੇ ਔਰਤ ਦੇ ਪਤੀ ਅਤੇ ਬੇਟੇ ਨੂੰ ਮ੍ਰਿਤਕ ਔਰਤ ਦੇ ਫੋਨ ਤੋਂ ਧਮ-ਕੀਆਂ ਵੀ ਦਿੱਤੀਆਂ। ਇੰਨਾ ਹੀ ਨਹੀਂ ਘਰ ਦੀ ਕੰਧ ਉਤੇ ਔਰਤ ਦੇ ਜੇਠ ਦਾ ਨਾਮ ਲਿਖ ਕੇ ਹੇਠਾਂ ਲਿਖਿਆ ਗਿਆ ਕ-ਤ-ਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਹਿਚਾਣ ਰਣਜੀਤ ਕੌਰ ਉਮਰ 43 ਸਾਲ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਦਾ ਪਤੀ ਇਟਲੀ ਵਿਚ ਰਹਿੰਦਾ ਹੈ। ਇੱਕ ਪੁੱਤਰ ਕੈਨੇਡਾ ਅਤੇ ਦੂਜਾ ਪੁਰਤਗਾਲ ਵਿੱਚ ਰਹਿੰਦਾ ਹੈ। ਪਾਇਲ ਵਿੱਚ ਮਕਾਨ ਦੇ ਹੇਠਾਂ ਦੁਕਾਨਾਂ ਹਨ, ਜੋ ਕਿ ਕਿਰਾਏ ਉਤੇ ਦਿੱਤੀਆਂ ਹੋਈਆਂ ਹਨ। ਰਣਜੀਤ ਕੌਰ ਘਰ ਵਿੱਚ ਇਕੱਲੀ ਹੀ ਰਹਿੰਦੀ ਸੀ। 4 ਸਤੰਬਰ ਦੀ ਸ਼ਾਮ ਨੂੰ ਆਂਢ-ਗੁਆਂਢ ਦੇ ਲੋਕਾਂ ਨੇ ਉਸ ਨੂੰ ਸਹੀ-ਸਲਾਮਤ ਦੇਖਿਆ ਸੀ। ਇਸ ਤੋਂ ਬਾਅਦ ਰਣਜੀਤ ਕੌਰ ਨਜ਼ਰ ਨਹੀਂ ਆਈ। 5 ਸਤੰਬਰ ਦੀ ਸ਼ਾਮ ਨੂੰ ਰਣਜੀਤ ਕੌਰ ਦਾ ਫੋਨ ਸਵਿੱਚ ਆਫ ਆ ਰਿਹਾ ਸੀ।
ਕੈਨੇਡਾ ਰਹਿੰਦੇ ਬੇਟੇ ਨੇ ਦੋਸਤ ਨੂੰ ਭੇਜਿਆ ਘਰ
ਫੋਨ ਨਾ ਲੱਗਣ ਉਤੇ ਕੈਨੇਡਾ ਰਹਿੰਦੇ ਬੇਟੇ ਨੇ ਪਾਇਲ ਰਹਿੰਦੇ ਆਪਣੇ ਦੋਸਤ ਨੂੰ ਦੇਖਣ ਲਈ ਘਰ ਭੇਜਿਆ। ਇਸ ਨੌਜਵਾਨ ਨੇ ਘਰ ਦੀ ਬੇਸਮੈਂਟ ਨੇੜੇ ਬਲੱਡ ਨਾਲ ਭਿੱਜੀ ਦੇਹ ਦੇਖੀ। ਜਿਸ ਤੋਂ ਬਾਅਦ ਇਸ ਮਾਮਲੇ ਬਾਰੇ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਟਲੀ ਤੋਂ ਰਣਜੀਤ ਕੌਰ ਦਾ ਪਤੀ ਅਤੇ ਕੈਨੇਡਾ ਤੋਂ ਪੁੱਤਰ ਵੀਰਵਾਰ ਨੂੰ ਇੱਥੇ ਪਹੁੰਚੇ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਕੰਧ ਉਤੇ ਮ੍ਰਿਤਕ ਦੇ ਜੇਠ ਦਾ ਨਾਮ ਲਿਖਿਆ ਹੋਇਆ ਸੀ, ਜੋ ਕਿ ਇਸ ਸਮੇਂ ਕਿਸੇ ਨਾ ਕਿਸੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਪੁਲਿਸ ਉਸ ਨੂੰ ਪੁੱਛ-ਗਿੱਛ ਲਈ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਸਕਦੀ ਹੈ।
ਮ੍ਰਿਤਕ ਦੇ ਫ਼ੋਨ ਰਾਹੀਂ ਦੋਸ਼ੀ ਤੋਂ ਮਿਲੀਆਂ ਧਮ-ਕੀਆਂ
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਕੌਰ ਦੇ ਕ-ਤ-ਲ ਤੋਂ ਬਾਅਦ ਘਰੋਂ ਕੁਝ ਸਮਾਨ ਵੀ ਗਾਇਬ ਹੈ। ਦੋਸ਼ੀ ਰਣਜੀਤ ਕੌਰ ਦਾ ਫੋਨ ਵੀ ਆਪਣੇ ਨਾਲ ਲੈ ਗਿਆ ਸੀ। ਜਿਸ ਦਾ ਸਿਮ ਬੰਦ ਕਰ ਦਿੱਤਾ ਗਿਆ ਹੈ। ਵਾਈਫਾਈ ਤੋਂ ਵਟਸਐੱਪ ਉਤੇ ਰਣਜੀਤ ਕੌਰ ਦੇ ਪਤੀ ਅਤੇ ਪੁੱਤਰ ਨੂੰ ਫੋਨ ਉੱਤੇ ਧਮ-ਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਕਿਹਾ ਗਿਆ ਕਿ ਰਣਜੀਤ ਕੌਰ ਦਾ ਕ-ਤ-ਲ ਕਰਵਾ ਦਿੱਤਾ ਗਿਆ ਹੈ। ਦੱਸੋ ਅੰਤਿਮ ਸੰਸਕਾਰ ਕਦੋਂ ਕਰਨਾ ਹੈ।
ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਅੰ-ਨ੍ਹੇ ਕ-ਤ-ਲ ਦੀ ਗੁੱਥੀ ਨੂੰ ਸੁਲਝਾਇਆ ਜਾਵੇ।
ਅਗਲੇ ਮਹੀਨੇ ਜਾਣਾ ਸੀ ਕੈਨੇਡਾ
ਦੱਸਿਆ ਜਾ ਰਿਹਾ ਹੈ ਕਿ ਰਣਜੀਤ ਕੌਰ ਇੱਥੇ ਇਕੱਲੀ ਰਹਿੰਦੀ ਸੀ। ਉਸ ਦੇ ਬੇਟੇ ਨੇ ਉਸ ਨੂੰ ਕੈਨੇਡਾ ਲਿਜਾਣ ਲਈ ਵੀਜ਼ਾ ਲਗਵਾ ਦਿੱਤਾ ਸੀ। ਅਗਲੇ ਮਹੀਨੇ ਰਣਜੀਤ ਕੌਰ ਨੇ ਆਪਣੇ ਪੁੱਤਰ ਕੋਲ ਜਾਣਾ ਸੀ। ਇਸ ਤੋਂ ਪਹਿਲਾਂ ਉਸ ਦਾ ਕ-ਤ-ਲ ਕਰ ਦਿੱਤਾ ਗਿਆ।
3 ਡਾਕਟਰਾਂ ਦੀ ਟੀਮ ਤੋਂ ਕਰਵਾਇਆ ਜਾਵੇਗਾ ਦੇਹ ਦਾ ਪੋਸਟ ਮਾਰਟਮ
ਜਾਣਕਾਰੀ ਦਿੰਦਿਆਂ ਐਸ. ਐਚ. ਓ. ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁੱ-ਟ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਤਿੰਨ ਡਾਕਟਰਾਂ ਦਾ ਬੋਰਡ ਦੇਹ ਦਾ ਪੋਸਟ ਮਾਰਟਮ ਕਰੇਗਾ। ਜਿਸ ਤੋਂ ਬਾਅਦ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।