ਪੰਜਾਬ ਵਿਚ ਜਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਖੁਰਦ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਦਰਜਨ ਭਰ ਵਿਅਕਤੀਆਂ ਨੇ ਇੱਕ ਵਿਅਕਤੀ ਅਤੇ ਉਸ ਦੇ ਪਰਿਵਾਰ ਉਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਦਿੱਤਾ। ਇਸ ਘ-ਟ-ਨਾ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌ-ਤ ਹੋ ਗਈ। ਜਿਸ ਦੀ ਪਹਿਚਾਣ ਗੁਰਮੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਜਦੋਂ ਕਿ ਮ੍ਰਿਤਕ ਦੀ ਪਤਨੀ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ, ਜਿਹੜੇ ਕਿ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹਨ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਦਾ ਮੰਡੀ ਖੁਰਦ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਕਰੀਬ ਸਾਢੇ ਚਾਰ ਏਕੜ ਜ਼ਮੀਨ ਦਾ ਵਿਵਾਦ ਹਾਈ ਕੋਰਟ ਵਿੱਚ ਚੱਲ ਰਿਹਾ ਸੀ, ਜਿਸ ਦਾ ਫੈਸਲਾ ਮ੍ਰਿਤਕ ਗੁਰਮੀਤ ਸਿੰਘ ਦੇ ਹੱਕ ਵਿੱਚ ਆ ਗਿਆ। ਹਾਈਕੋਰਟ ਤੋਂ ਜ਼ਮੀਨ ਸਬੰਧੀ ਫੈਸਲਾ ਆਉਣ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਸਮੇਤ ਜ਼ਮੀਨ ਉਤੇ ਕਬਜ਼ਾ ਕਰਨ ਲਈ ਪਿੰਡ ਮੰਡੀ ਖੁਰਦ ਪੁੱਜੇ ਸਨ।
ਗੱਡੀਆਂ ਵਿਚ ਸਵਾਰ ਹੋ ਕੇ ਜਮੀਨ ਉਤੇ ਆਏ ਆਰੋਪੀ
ਉਹ ਖੇਤਾਂ ਵਿਚ ਲੱਗੇ ਦਰੱਖਤਾਂ ਨੂੰ ਪੁੱਟ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਸ਼ੀ ਜਸਵਿੰਦਰ ਸਿੰਘ ਇੱਕ ਦਰਜਨ ਅਣਪਛਾਤੇ ਵਿਅਕਤੀਆਂ ਸਮੇਤ ਵਾਹਨਾਂ ਵਿੱਚ ਸਵਾਰ ਹੋ ਕੇ ਜ਼ਮੀਨ ਉਤੇ ਪਹੁੰਚ ਗਿਆ। ਦੋਸ਼ੀਆਂ ਨੇ ਗੁਰਮੀਤ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਉਤੇ ਜਾਨ-ਲੇਵਾ ਵਾਰ ਕਰ ਦਿੱਤਾ। ਜਿਸ ਵਿੱਚ ਗੁਰਮੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਜਦੋਂ ਗੁਰਮੀਤ ਸਿੰਘ ਨੂੰ ਜਖਮੀਂ ਹਾਲ ਵਿੱਚ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਇਸ ਦੌਰਾਨ ਮ੍ਰਿਤਕ ਦੀ ਪਤਨੀ ਤੋਂ ਇਲਾਵਾ 3 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ
ਇਸ ਮਾਮਲੇ ਉਤੇ ਐੱਸ. ਪੀ. ਹੈੱਡਕੁਆਰਟਰ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਸਵਿੰਦਰ ਸਿੰਘ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੀਆਂ ਟੀਮਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ-ਮਾਰੀ ਕਰ ਰਹੀਆਂ ਹਨ। ਦੋਸ਼ੀ ਜਲਦੀ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ।