ਅਮਰੀਕਾ ਵਿਚ ਹਾਦਸੇ ਦੌਰਾਨ, ਜਖਮੀ ਹੋਏ ਨੌਜਵਾਨ ਨੇ, ਇਲਾਜ ਦੌਰਾਨ ਤਿਆਗੇ ਪ੍ਰਾਣ, ਪਰਿਵਾਰਕ ਮੈਂਬਰਾਂ ਨੇ ਕੀਤੀ ਇਹ ਅਪੀਲ

Punjab

ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਅਮਰੀਕਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ ਨੌਜਵਾਨ ਦੀ ਮੌ-ਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਧਾਨ ਸਭਾ ਹਲਕਾ ਦੇ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਪੈਂਦੇ ਪਿੰਡ ਬਹਾਦਰ ਦੇ ਮੂਲ ਵਾਸੀ ਜਗਜੋਤ ਸਿੰਘ ਉਮਰ 30 ਸਾਲ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌ-ਤ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਆਪਣੇ ਲੜਕੇ ਜਗਜੋਤ ਸਿੰਘ ਨੂੰ ਸਾਲ 2017 ਦੇ ਵਿੱਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ।

ਉਸ ਨੇ ਦੱਸਿਆ ਕਿ ਉਹ ਬੀਤੀ 28 ਅਗਸਤ ਨੂੰ ਐਲ.ਏ. ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਐਲ.ਏ. ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ 7 ਸਤੰਬਰ ਨੂੰ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਉਨ੍ਹਾਂ ਨੂੰ ਇਸ ਮਾਮਲੇ ਦੀ ਸੂਚਨਾ ਉਥੇ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਦਿੱਤੀ ਗਈ ਹੈ।

ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਪੁੱਤਰ, ਪਤਨੀ ਅਤੇ ਮਾਤਾ ਪਿਤਾ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਜਲਦੀ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

Leave a Reply

Your email address will not be published. Required fields are marked *