ਕਿਸੇ ਗੱਲ ਨੂੰ ਲੈ ਕੇ, ਚਿੰਤਾ ਵਿਚ ਚਲ ਰਹੇ ਪੰਚਾਇਤ ਸਕੱਤਰ ਨੇ, ਮੁਕਾਈ ਆਪਣੀ ਜਿੰਦਗੀ, ਹਸਪਤਾਲ ਵਿਚ ਇਲਾਜ ਦੌਰਾਨ ਤਿਆਗੇ ਪ੍ਰਾਣ

Punjab

ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਇਥੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਬੱਸੀ ਪਠਾਣਾ ਵਿੱਚ ਪੰਚਾਇਤ ਸਕੱਤਰ ਨੇ ਕੋਈ ਜ਼-ਹਿ-ਰੀ ਚੀਜ਼ ਨਿ-ਗ-ਲ ਕੇ ਖ਼ੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਪੰਚਾਇਤ ਸਕੱਤਰ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 53 ਸਾਲ ਵਾਸੀ ਖਰੜ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੀ. ਡੀ. ਪੀ. ਓ. ਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਸੁਪਰਡੈਂਟ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਗੁਰਵਿੰਦਰ ਸਿੰਘ ਨੇ ਕੋਈ ਜ਼-ਹਿ-ਰੀ ਚੀਜ਼ ਖਾ ਲਈ ਹੈ।

ਸੁਪਰਡੈਂਟ ਨਵਨੀਤ ਕੁਮਾਰ ਅਨੁਸਾਰ ਸਵੇਰੇ ਸੇਵਾਦਾਰ ਧਨਪ੍ਰੀਤ ਸਿੰਘ ਨੇ ਦੱਸਿਆ ਕਿ ਸੈਕਟਰੀ ਗੁਰਵਿੰਦਰ ਸਿੰਘ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਸਟਾਫ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚਦਾ ਕੀਤਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿਚ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ, ਪਰ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।

ਉਸ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਕਿਸੇ ਗੱਲ ਨੂੰ ਲੈ ਕੇ ਚਿੰਤਾ ਵਿਚ ਸੀ ਪਰ ਉਸ ਨੇ ਆਪਣੀ ਪ੍ਰੇਸ਼ਾਨੀ ਦਾ ਕਾਰਨ ਨਹੀਂ ਦੱਸਿਆ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਸ਼ੂਗਰ ਦਾ ਵੀ ਮਰੀਜ਼ ਸੀ। ਦੂਜੇ ਪਾਸੇ ਬੱਸੀ ਪਠਾਣਾ ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ 32 ਹਸਪਤਾਲ ਚੰਡੀਗੜ੍ਹ ਤੋਂ ਸੂਚਨਾ ਮਿਲੀ ਸੀ ਕਿ ਵਿਅਕਤੀ ਨੇ ਕੋਈ ਜ਼-ਹਿ-ਰ ਵਾਲੀ ਚੀਜ਼ ਖਾ ਲਈ ਹੈ, ਜਿਸ ਤੋਂ ਬਾਅਦ ਏ. ਐੱਸ. ਆਈ. ਪਰਮਜੀਤ ਸਿੰਘ ਹਸਪਤਾਲ ਵਿਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਲਈ ਗਏ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *