ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਇੱਕ ਹੋਰ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ।ਕੈਨੇਡਾ ਵਿਚ ਆਪਣੇ ਚੰਗੇ ਭਵਿੱਖ ਲਈ ਗਏ ਨੌਜਵਾਨ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਨੌਲੀ ਦਾ ਗਗਨਦੀਪ ਸਿੰਘ ਉਰਫ ਗੱਗੂ ਜੋ ਕਿ 6 ਸਤੰਬਰ ਨੂੰ ਆਪਣੇ ਮਾਪਿਆਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਦੀ ਉਮੀਦ ਨਾਲ ਕੈਨੇਡਾ ਗਿਆ ਸੀ। ਪਰ ਕੁਦਰਤ ਨੂੰ ਕੁਝ ਹੋਰ ਮਨਜੂਰ ਸੀ। ਉਸ ਦੀ 10 ਸਤੰਬਰ ਨੂੰ ਕੈਨੇਡਾ ਦੇ ਓਨਟਾਰੀਓ ਵਿਖੇ ਅਚਾਨਕ ਮੌ-ਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਗਗਨਦੀਪ ਸਿੰਘ ਉਰਫ ਗੱਗੂ ਦਾ ਨਵੰਬਰ 2021 ਵਿਚ ਵਿਆਹ ਹੋਇਆ ਸੀ ਅਤੇ ਇਕ ਮਹੀਨਾ ਬਾਅਦ ਪਤਨੀ ਕੈਨੇਡਾ ਚਲੀ ਗਈ ਸੀ। ਹੁਣ ਕੈਨੇਡਾ ਦੀ ਵੀਜਾ ਲੱਗਣ ਤੇ ਗਗਨਦੀਪ ਸਿੰਘ 6 ਸਤੰਬਰ ਨੂੰ ਆਪਣੀ ਪਤਨੀ ਕੋਲ ਪਹੁੰਚਿਆ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚੇ ਦੇ ਲੜਕੇ ਪਾਲ ਸਿੰਘ ਨੌਲੀ ਨੇ ਭਰੇ ਮਨ ਨਾਲ ਦੱਸਿਆ ਕਿ ਮੌ-ਤ ਦੀ ਦੁੱਖ-ਦਾਈ ਸੂਚਨਾ ਸੁਣਦਿਆਂ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਉਨ੍ਹਾਂ ਨੇ ਦੱਸਿਆ ਕਿ ਮੌ-ਤ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ। ਗੱਗੂ ਮਿਲਣਸਾਰ ਸੁਭਾਅ ਦਾ ਬੰਦਾ ਸੀ ਜੋ ਸਾਰਿਆਂ ਦਾ ਬਹੁਤ ਸਤਿਕਾਰ ਕਰਦਾ ਸੀ। ਇਹ ਦੁੱਖ-ਭਰੀ ਖ਼ਬਰ ਸੁਣ ਕੇ ਗੱਗੂ ਦੀ ਮਾਂ ਸਦਮੇ ਨਾਲ ਬੇਸੁੱਧ ਹੋ ਗਈ।
ਗੱਗੂ ਆਪਣੇ ਪਿਤਾ ਦਾ ਕਰਜ਼ਾ ਮੋੜਨ ਲਈ ਕੈਨੇਡਾ ਗਿਆ ਸੀ, ਪਰ ਸ਼ਾਇਦ ਰੱਬ ਨੂੰ ਇਹੀ ਮਨਜ਼ੂਰ ਸੀ। ਉਸ ਨੇ ਸਿਰਫ 5 ਦਿਨਾਂ ਵਿੱਚ ਮਾਤਾ-ਪਿਤਾ ਅਤੇ ਸਾਡੇ ਪੂਰੇ ਪਰਿਵਾਰ ਨੂੰ ਜੀਵਨ ਭਰ ਦਾ ਦੁੱਖ ਦੇ ਦਿੱਤਾ। ਪਰਿਵਾਰ ਵੱਲੋਂ ਗਗਨਦੀਪ ਸਿੰਘ ਗੱਗੂ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਨੌਲੀ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਤਾਂ ਜੋ ਪਰਿਵਾਰ ਵੱਲੋਂ ਜੱਦੀ ਪਿੰਡ ਨੌਲੀ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ ਅਤੇ ਪਰਿਵਾਰ ਅੰਤਿਮ ਵਾਰ ਉਸ ਦਾ ਮੂੰਹ ਦੇਖ ਸਕੇ।