ਪੰਜਾਬ ਸੂਬੇ ਵਿਚ ਜਿਲ੍ਹਾ ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਸੈਕਟਰ 39 ਨੇੜੇ ਇੱਕ ਦੁਖ-ਦਾਈ ਸੜਕ ਹਾਦਸਾ ਵਾਪਰ ਗਿਆ। ਇਥੇ ਤੇਜ਼ ਸਪੀਡ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਕੇ ਟਕਰਾ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌ-ਤ ਹੋ ਗਈ ਅਤੇ ਤੀਜਾ ਵਿਅਕਤੀ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ। ਇਸ ਦੌਰਾਨ ਜ਼ਖਮੀ ਹੋਏ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਸਕਾਰਪੀਓ ਵਿੱਚ ਸਵਾਰ ਹੋ ਕੇ ਤਿੰਨ ਵਿਅਕਤੀ ਜਾ ਰਹੇ ਸਨ। ਗੱਡੀ ਦੀ ਰਫ਼ਤਾਰ ਤੇਜ਼ ਸੀ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਰਮਜੀਤ ਬਾਵਾ ਅਤੇ ਗੁਰਮੁੱਖ ਸਿੰਘ ਵਾਸੀ ਲੁਧਿਆਣਾ ਦੀ ਮੌ-ਤ ਹੋ ਗਈ।
ਸਮੇਂ ਉਤੇ ਨਹੀਂ ਆਈ ਐਂਬੂਲੈਂਸ
ਸਕਾਰਪੀਓ ਦੇ ਟਕਰਾਉਣ ਤੋਂ ਬਾਅਦ ਨੇੜੇ ਦੇ ਲੋਕਾਂ ਨੇ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਬੁਲਾਈ ਗਈ। ਪਰ ਐਂਬੂਲੈਂਸ ਸਮੇਂ ਸਿਰ ਨਹੀਂ ਆਈ। ਜਿਸ ਕਾਰਨ ਜ਼ਖਮੀਆਂ ਨੂੰ ਆਟੋ ਵਿਚ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਦੋ ਜ਼ਖਮੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਤੀਜੇ ਦਾ ਇਲਾਜ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਤੀ ਨਗਰ ਥਾਣੇ ਦੇ ਐਸ. ਐਚ. ਓ. ਸਤਵੰਤ ਸਿੰਘ ਨੇ ਦੱਸਿਆ ਕਿ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਹੋਣ ਕਰਕੇ ਹਾਦਸਾ ਵਾਪਰਿਆ ਹੈ। ਇਸ ਦਾ ਅੰਦਾਜ਼ਾ ਗੱਡੀ ਦੀ ਹਾਲਤ ਤੋਂ ਲਗਾਇਆ ਜਾ ਸਕਦਾ ਹੈ। ਦੋ ਨੌਜਵਾਨਾਂ ਦੀ ਮੌ-ਤ ਹੋ ਗਈ ਹੈ ਅਤੇ ਤੀਜਾ ਜ਼ਖਮੀ ਹੈ। ਤੀਜੇ ਜ਼ਖਮੀ ਦੇ ਹੋਸ਼ ਵਿਚ ਆਉਣ ਤੋਂ ਬਾਅਦ ਹੀ ਸਾਰੀ ਗੱਲ ਦਾ ਪਤਾ ਲੱਗ ਸਕੇਗਾ। ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।