ਨੌਜਵਾਨ ਵਲੋਂ ਵਿਆਹ ਤੋਂ ਇਨਕਾਰ ਕਰਨ ਤੇ, ਬਾਕਸਿੰਗ ਖਿਡਾਰਨ ਨੇ ਮੁਕਾ ਲਈ ਆਪਣੀ ਜਿੰਦਗੀ, ਪਰਚਾ ਹੋਇਆ ਦਰਜ

Punjab

ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ, ਬਟਾਲਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਬਾਕਸਿੰਗ ਖਿਡਾਰਨ ਨੇ ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ਉਤੇ ਜ਼-ਹਿ-ਰ ਖਾ ਕੇ ਆਪਣੀ ਜਿੰਦਗੀ ਸਮਾਪਤ ਕਰ ਲਈ ਹੈ। ਇਸ ਸਬੰਧੀ ਮ੍ਰਿਤਕਾ ਦੇ ਜੀਜੇ ਰਜਿੰਦਰ ਮਸੀਹ ਨੇ ਦੱਸਿਆ ਕਿ ਮੇਰੀ ਸਾਲੀ ਸਿੰਮੀ ਸਹੋਤਾ ਉਮਰ 24 ਸਾਲ ਪੁੱਤਰੀ ਕਸ਼ਮੀਰ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ ਬਾਕਸਿੰਗ ਦੀ ਖਿਡਾਰਨ ਸੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ। ਉਸ ਦੇ ਨਾਲ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਵੀ ਪ੍ਰੈਕਟਿਸ ਕਰਦਾ ਸੀ, ਜਿਸ ਕਾਰਨ ਉਨ੍ਹਾਂ ਦੋਹਾਂ ਦੀ ਦੋਸਤੀ ਹੋ ਗਈ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗ ਪਏ।

ਅੱਗੇ ਰਜਿੰਦਰ ਮਸੀਹ ਨੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਨੌਜਵਾਨ ਦੇ ਭਰਾ ਸੰਦੀਪ ਕੁਮਾਰ ਨੇ ਦੋਵਾਂ ਨੂੰ ਹੁਸ਼ਿਆਰਪੁਰ ਬੁਲਾਇਆ ਅਤੇ ਇਕ ਦੂਜੇ ਨਾਲ ਵਿਆਹ ਕਰਨ ਲਈ ਸਹਿਮਤੀ ਜਤਾਈ। ਇੱਥੇ ਹੀ ਰੋਹਿਤ ਨੇ ਲੜਕੀ ਨਾਲ ਸਰੀਰਕ ਸਬੰਧ ਵੀ ਬਣਾਏ। ਇਸ ਤੋਂ ਬਾਅਦ ਰੋਹਿਤ ਨੇ ਮ੍ਰਿਤਕ ਸਿੰਮੀ ਨੂੰ ਕਿਹਾ ਕਿ ਹੁਣ ਮੈਂ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ਹਾਂ ਅਤੇ ਤੇਰੇ ਨਾਲ ਵਿਆਹ ਕਰਾਂਗਾ। ਇਸ ਦੌਰਾਨ ਉਹ ਗਰਭ-ਵਤੀ ਹੋ ਗਈ ਅਤੇ ਉਸ ਨੂੰ ਉਸ ਨਾਲ ਵਿਆਹ ਕਰਨ ਲਈ ਕਹਿੰਦੀ ਰਹੀ ਪਰ ਉਕਤ ਨੌਜਵਾਨ ਟਾਲ-ਮਟੋਲ ਕਰਦਾ ਰਿਹਾ।

ਇਸ ਦੌਰਾਨ ਨੌਜਵਾਨ ਨੇ ਸਿੰਮੀ ਦਾ ਗਰਭ-ਪਾਤ ਕਰਵਾ ਕੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਦੁ-ਖੀ ਹੋ ਕੇ ਲੜਕੀ ਨੇ ਕੋਈ ਜ਼ਹਿ-ਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਜਦੋਂ ਮੀਡੀਆ ਵਲੋਂ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐਸ. ਆਈ. ਸੁਖਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਮਾਤਾ ਜੀਨਤ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਨੇ ਦੋਵਾਂ ਭਰਾਵਾਂ ਦੇ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *