ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਨੇੜੇ ਇੱਕ ਤੇਜ਼ ਸਪੀਡ ਬੋਲੈਰੋ ਨੇ ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਹਾਦਸੇ ਵਾਲੇ ਸਥਾਨ ਉਤੇ ਹੀ ਮੌ-ਤ ਹੋ ਗਈ। ਪੁਲਿਸ ਵਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਨਿਰਮਲ ਸਿੰਘ ਪੁੱਤਰ ਮੰਗਤ ਸਿੰਘ ਅਤੇ ਉਸ ਦੀ ਪਤਨੀ ਤਰਸੇਮ ਕੌਰ ਦੇ ਰੂਪ ਵਜੋਂ ਹੋਈ ਹੈ।
ਮ੍ਰਿਤਕ ਜੋੜਾ ਸੰਤ ਬਾਬਾ ਲਾਲ ਸਿੰਘ ਕੁਲੀਵਾਲਾ ਵਿਖੇ ਮੱਥਾ ਟੇਕ ਕੇ ਆਪਣੇ ਘਰ ਨੂੰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨਾਨੋਵਾਲ ਖੁਰਦ, ਤੁਗਲਵਾਲਾ ਭੈਣੀ ਮੀਆਂ ਖਾਂ ਰੋਡ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੋਲੈਰੋ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਘ-ਟ-ਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਨਾਨੋਵਾਲ ਖੁਰਦ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਬੋਲੈਰੋ ਡਰਾਈਵਰ ਪਤੀ-ਪਤਨੀ ਨੂੰ ਕਾਫੀ ਦੂਰ ਤੱਕ ਖਿੱਚ ਕੇ ਲੈ ਗਿਆ ਸੀ। ਇਸ ਤੋਂ ਬਾਅਦ ਗੱਡੀ ਇਕ ਦਰੱਖਤ ਨਾਲ ਟਕਰਾ ਗਈ, ਜਿੱਥੇ ਪਤੀ ਅਤੇ ਪਤਨੀ ਗੱਡੀ ਅਤੇ ਦਰੱਖਤ ਦੇ ਵਿਚਕਾਰ ਬੁਰੀ ਤਰ੍ਹਾਂ ਕੁ-ਚ-ਲੇ ਗਏ। ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੇ ਥਾਣਾ ਭੈਣੀ ਮੀਆਂ ਖਾਂ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵਾਹਨ ਨਾਲ ਇਹ ਹਾਦਸਾ ਹੋਇਆ, ਉਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਵਾਹਨ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।