ਘਰੋਂ ਬੁਲਾ ਕੇ, ਦੋਸ਼ੀਆਂ ਨੇ ਨੌਜਵਾਨ ਉਤੇ ਕੀਤੇ ਵਾਰ, ਪਰਿਵਾਰ ਵਲੋਂ ਹਸਪਤਾਲ ਲਿਜਾਣ ਤੇ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

Punjab

ਪੰਜਾਬ ਵਿਚ ਜਿਲ੍ਹਾ ਬਠਿੰਡਾ ਦੇ ਲਾਇਨ ਪਾਰ ਇਲਾਕੇ ਵਿੱਚ ਅਰਜੁਨ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਕੁਝ ਨੌਜਵਾਨਾਂ ਨੇ ਤੇ-ਜ਼-ਧਾ-ਰ ਚੀਜ਼ਾਂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਕੈਨਾਲ ਦੀ ਪੁਲਿਸ ਨੇ ਨੌਂ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ-ਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਕਾਸ਼ ਕੁਮਾਰ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ ਸਾਢੇ ਅੱਠ ਵਜੇ ਦੋ ਨੌਜਵਾਨ ਆਕਾਸ਼ ਕੁਮਾਰ ਨੂੰ ਘਰੋਂ ਬੁਲਾ ਕੇ ਲੈ ਗਏ। ਜਦੋਂ ਆਕਾਸ਼ ਕਾਫੀ ਦੇਰ ਤੱਕ ਘਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਭਗਵਾਨ ਪਰਸ਼ੂਰਾਮ ਨਗਰ ਨੇੜੇ ਆਕਾਸ਼ ਬਲੱਡ ਨਾਲ ਭਿੱਜੇ ਹਾਲ ਵਿਚ ਪਿਆ ਮਿਲਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਝ-ਗ-ੜੇ ਵਿਚ ਹੋਈ ਆਕਾਸ਼ ਦੀ ਮੌ-ਤ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 8 ਵਜੇ ਆਕਾਸ਼ ਕੁਮਾਰ ਦੀ ਕੁਝ ਵਿਅਕਤੀਆਂ ਨਾਲ ਲ-ੜਾ-ਈ ਹੋ ਗਈ ਸੀ। ਇਸ ਲ-ੜਾ-ਈ ਵਿੱਚ ਆਕਾਸ਼ ਕੁਮਾਰ ਦੀ ਮੌ-ਤ ਹੋ ਗਈ। ਪੁਲਿਸ ਨੇ ਇਸ ਸਬੰਧ ਵਿਚ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇ-ਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *