ਪੰਜਾਬ ਵਿਚ ਹੁਸ਼ਿਆਰਪੁਰ ਤੋਂ ਫਗਵਾੜਾ ਰੋਡ ਉਤੇ ਪਿੰਡ ਅੱਤੋਵਾਲ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰ-ਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਦੇ ਨਾਲ ਹੀ ਤੀਜੇ ਸਾਥੀ ਦਾ ਹਾਲ ਅਜੇ ਵੀ ਨਾਜ਼ੁਕ ਬਣਿਆ ਹੋਇਆ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵਮ ਸੈਣੀ ਪੁੱਤਰ ਕੁਲਦੀਪ ਚੰਦ ਵਾਸੀ ਘਈਆ ਮੁਹੱਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਭਿੰਦਾ ਵਾਸੀ ਨਵੀਂ ਅਬਾਦੀ, ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਪਹਿਚਾਣ ਪ੍ਰਿੰਸ ਪੁੱਤਰ ਗਿਰਧਾਰੀ ਲਾਲ ਵਾਸੀ ਨਵੀਂ ਅਬਾਦੀ, ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ।
ਇਹ ਤਿੰਨੋਂ ਨੌਜਵਾਨ ਆਪਸ ਵਿੱਚ ਸਨ ਚੰਗੇ ਦੋਸਤ
ਇਹ ਤਿੰਨੇ ਆਪਸ ਵਿਚ ਚੰਗੇ ਦੋਸਤ ਸਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੂੰ ਹੁਸ਼ਿਆਰਪੁਰ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਤਿੰਨੋਂ ਮੋਟਰਸਾਈਕਲ ਉਤੇ ਸਵਾਰ ਹੋਕੇ ਫਗਵਾੜਾ ਰੋਡ ਉਤੇ ਪਿੰਡ ਅੱਤੋਵਾਲ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸ ਘ-ਟ-ਨਾ ਤੋਂ ਬਾਅਦ ਰਾਹਗੀਰਾਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਵਲੋਂ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਟੀਆਣਾ ਥਾਣਾ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਜਾਂਚ ਲਈ ਉੱਥੇ ਪਹੁੰਚ ਗਈਆਂ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮੌਕੇ ਤੇ ਆਏ ਵਾਰਡ ਨੰਬਰ 37 ਦੇ ਸਾਬਕਾ ਕੌਂਸ-ਲਰ ਸੁਦਰਸ਼ਨ ਧੀਰ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰਾਂ ਦੀ ਬਣਦੀ ਮਦਦ ਕਰੀ ਜਾਵੇਗੀ।