ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਜਗਰਾਓਂ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨੇ ਇਕ ਔਰਤ ਨੂੰ ਦ-ਰ-ੜ ਦਿੱਤਾ। ਜਖਮੀ ਹੋਈ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌ-ਤ ਹੋ ਗਈ। ਪੁਲਿਸ ਥਾਣਾ ਸਿਟੀ ਜਗਰਾਉਂ ਵਲੋਂ ਦੋਸ਼ੀ ਬੱਸ ਡਰਾਈਵਰ ਦੇ ਖਿਲਾਫ ਧਾਰਾ 279, 304-ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦਵਾਈ ਲੈ ਕੇ ਘਰ ਪਰਤ ਰਹੀ ਸੀ ਮਹਿਲਾ
ਇਸ ਮਾਮਲੇ ਬਾਰੇ ਮ੍ਰਿਤਕ ਦੀ ਪਰਿਵਾਰ ਮੈਂਬਰ ਮਨਜੀਤ ਕੌਰ ਨੇ ਦੱਸਿਆ ਕਿ ਉਹ ਪਿੰਡ ਭੁੱਟਾ ਥਾਣਾ ਡੇਹਲੋਂ ਦੇ ਰਹਿਣ ਵਾਲੇ ਹਨ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਗੁਰਦੀਪ ਕੌਰ ਉਮਰ 35 ਸਾਲ ਬਿਮਾਰ ਹੋਣ ਕਾਰਨ ਉਸ ਦੇ ਨਾਲ ਜਗਰਾਉਂ ਦਵਾਈ ਲੈਣ ਲਈ ਗਈ ਸੀ।
ਜਦੋਂ ਉਹ ਦਵਾਈ ਲੈ ਕੇ ਆਪਣੀ ਧੀ ਨਾਲ ਵਾਪਸ ਲੁਧਿਆਣਾ ਆ ਰਹੀ ਸੀ ਤਾਂ ਜਗਰਾਓਂ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋਣ ਸਮੇਂ ਉਸ ਦੀ ਲੜਕੀ ਉਸ ਦੇ ਅੱਗੇ ਸੀ। ਗੁਰਦੀਪ ਕੌਰ ਨੇ ਬੱਸ ਦੀ ਖਿੜਕੀ ਫੜੀ ਹੋਈ ਸੀ। ਇਸ ਦੌਰਾਨ ਉਸ ਦਾ ਇੱਕ ਪੈਰ ਬੱਸ ਦੇ ਅੰਦਰ ਅਤੇ ਦੂਜਾ ਬਾਹਰ ਸੀ। ਇਸ ਦੌਰਾਨ ਬੱਸ ਡਰਾਈਵਰ ਨੇ ਬੱਸ ਤੋਰ ਲਈ ਅਤੇ ਉਸ ਦੀ ਬੇਟੀ ਬੱਸ ਤੋਂ ਹੇਠਾਂ ਡਿੱਗ ਗਈ।
ਜਦੋਂ ਬੱਸ ਵਿਚ ਸਵਾਰ ਯਾਤਰੀਆਂ ਨੇ ਕਾਫੀ ਰੌਲਾ ਪਾਇਆ ਤਾਂ ਡਰਾਈਵਰ ਨੇ ਬੱਸ ਨੂੰ ਪਿੱਛੇ ਕਰਦੇ ਸਮੇਂ ਉਨ੍ਹਾਂ ਦੀ ਬੇਟੀ ਨੂੰ ਦ-ਰ-ੜ ਦਿੱਤਾ। ਬੱਸ ਦਾ ਅਗਲਾ ਟਾਇਰ ਗੁਰਦੀਪ ਕੌਰ ਦੇ ਉਪਰ ਚੜ੍ਹ ਗਿਆ। ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਗੁਰਦੀਪ ਕੌਰ ਨੂੰ ਜ਼ਖਮੀ ਹਾਲ ਵਿਚ ਸਿਵਲ ਹਸਪਤਾਲ ਜਗਰਾਉਂ ਲਿਜਾਇਆ ਗਿਆ। ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਲੁਧਿਆਣੇ ਲਈ ਰੈਫਰ ਕਰ ਦਿੱਤਾ।
ਉਹ ਆਪਣੀ ਬੇਟੀ ਗੁਰਦੀਪ ਕੌਰ ਨੂੰ ਲੈ ਕੇ ਡੀ. ਐੱਮ. ਸੀ. ਹਸਪਤਾਲ ਪਹੁੰਚੀ। ਜਿੱਥੇ ਉਸ ਦੀ ਮੌ-ਤ ਹੋ ਗਈ। ਗੁਰਦੀਪ ਕੌਰ ਦੀ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।