ਦਵਾਈ ਲੈਕੇ ਘਰ ਜਾ ਰਹੇ, ਮੋਟਰਸਾਈਕਲ ਸਵਾਰ ਜੋੜੇ ਨਾਲ ਵਾਪਰਿਆ ਹਾਦਸਾ, ਪਤਨੀ ਨੇ ਤਿਆਗੇ ਪ੍ਰਾਣ, ਪਤੀ ਨੇ ਦੱਸੀਆਂ ਇਹ ਗੱਲਾਂ

Punjab

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਮੰਡੀ ਚੌਕ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਇੱਕ ਔਰਤ ਦੀ ਦੁਖ-ਦਾਈ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਸਵਾਰ ਪਤੀ ਅਤੇ ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਔਰਤ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈ ਅਤੇ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੋਸ਼ੀ ਬੱਸ ਡਰਾਇਵਰ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ।

ਇਸ ਮਾਮਲੇ ਸਬੰਧੀ ਮ੍ਰਿਤਕ ਔਰਤ ਨੀਤਾ ਦੇ ਪਤੀ ਰੂਪਾ ਮਸੀਹ ਨੇ ਦੱਸਿਆ ਕਿ ਉਹ ਸੰਗਲਪੁਰਾ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਸੀ, ਇਸ ਲਈ ਉਹ ਉਸ ਨੂੰ ਦਵਾਈ ਦਿਵਾ ਕੇ ਘਰ ਨੂੰ ਵਾਪਸ ਜਾ ਰਹੇ ਸੀ। ਜਦੋਂ ਉਹ ਮੰਡੀ ਰੋਡ, ਬੂਤਾਂ ਵਾਲੀ ਗਲੀ ਨੇੜੇ ਪਹੁੰਚੇ ਤਾਂ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦੀ ਪਤਨੀ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈ। ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਦੌੜ ਗਏ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ।

Leave a Reply

Your email address will not be published. Required fields are marked *