ਘਰ ਦੇ ਬਾਹਰ, ਵਾਰ ਕਰਕੇ, ਨੌਜਵਾਨ ਦੀ ਖੋਹ ਲਈ ਜਿੰਦਗੀ, ਪਿਤਾ ਨੇ ਸ਼ਿਕਾਇਤ ਵਿਚ ਦੱਸਿਆ, ਖੁਦ ਅੱਖੀਂ ਦੇਖਿਆ ਦ੍ਰਿਸ਼

Punjab

ਪੰਜਾਬ ਵਿਚ ਕਪੂਰਥਲਾ ਜਿਲ੍ਹੇ ਦੇ ਢਿਲਵਾਂ ਇਲਾਕੇ ਵਿੱਚ ਆਪਸੀ ਰੰ-ਜਿ-ਸ਼ ਦੇ ਚੱਲਦਿਆਂ ਇੱਕ ਦੋਸ਼ੀ ਨੇ ਆਪਣੇ 5 ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ। ਪੁਲਿਸ ਥਾਣਾ ਢਿੱਲਵਾਂ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਇਰਾਦਾ ਕ-ਤ-ਲ ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਦੇ ਪਿੰਡ ਪੱਤੀ ਲਾਧੂ ਦੇ ਰਹਿਣ ਵਾਲੇ ਗੁਰਨਾਮ ਸਿੰਘ ਪੁੱਤਰ ਕਰਮ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਢਿੱਲਵਾਂ ਪੁਲੀਸ ਨੂੰ ਦੱਸਿਆ ਕਿ ਉਸ ਦੇ ਲੜਕੇ ਹਰਦੀਪ ਸਿੰਘ ਉਰਫ਼ ਦੀਪਾ ਦੀ ਪਿੰਡ ਦੇ ਹੀ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਮੰਗਲ ਸਿੰਘ ਨਾਲ ਰੰ-ਜਿ-ਸ਼ ਚੱਲ ਰਹੀ ਸੀ। ਉਸ ਦੇ ਲੜਕੇ ਦਾ ਗੁਰਪ੍ਰੀਤ ਸਿੰਘ ਉਰਫ਼ ਹੈਪੀ ਨਾਲ ਝ-ਗ-ੜਾ ਹੋ ਗਿਆ ਸੀ, ਜਿਸ ਕਾਰਨ ਉਸ ਦੇ ਲੜਕੇ ਹਰਦੀਪ ਸਿੰਘ ਉਰਫ਼ ਦੀਪਾ ਖ਼ਿਲਾਫ਼ ਥਾਣਾ ਢਿਲਵਾਂ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ, ਜਿਸ ਕਾਰਨ ਉਸ ਦਾ ਲੜਕਾ ਅਕਸਰ ਘਰੋਂ ਬਾਹਰ ਰਹਿੰਦਾ ਸੀ।

ਬੀਤੀ ਰਾਤ ਉਸ ਦਾ ਲੜਕਾ ਉਸ ਤੋਂ ਪਹਿਲਾਂ ਘਰ ਆਇਆ ਅਤੇ ਬੈਂਕ ਦੀ ਕਾਪੀ ਲੈ ਕੇ ਘਰੋਂ ਚਲਿਆ ਗਿਆ। ਇਸ ਦੌਰਾਨ ਉਸ ਨੇ ਘਰ ਦੇ ਬਾਹਰ ਆਪਣੇ ਲੜਕੇ ਦੀਆਂ ਚੀ-ਕਾਂ ਸੁਣੀਆਂ, ਜਦੋਂ ਉਹ ਆਪਣੀ ਪਤਨੀ ਨਾਲ ਘਰ ਦੀ ਛੱਤ ਉਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਗੁਰਪ੍ਰੀਤ ਸਿੰਘ ਉਰਫ ਹੈਪੀ ਆਪਣੇ 5 ਸਾਥੀਆਂ ਨਾਲ ਮਿਲ ਕੇ ਉਸ ਦੇ ਲੜਕੇ ਉਤੇ ਵਾਰ ਕਰ ਰਿਹਾ ਸੀ। ਉਸ ਦਾ ਲੜਕਾ ਹਰਦੀਪ ਸਿੰਘ ਉਰਫ਼ ਦੀਪਾ ਆਪਣੇ ਬਚਾਅ ਲਈ ਰੌ-ਲਾ ਪਾ ਰਿਹਾ ਹੈ।

ਇਸ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਹੈਪੀ ਆਪਣੇ ਸਾਥੀਆਂ ਸਮੇਤ ਉਥੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਉਹ ਆਪਣੇ ਲੜਕੇ ਹਰਦੀਪ ਸਿੰਘ ਉਰਫ ਦੀਪਾ ਨੂੰ ਗੰਭੀਰ ਹਾਲ ਵਿਚ ਸਿਵਲ ਹਸਪਤਾਲ ਜਲੰਧਰ ਲੈ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਥਾਣਾ ਢਿਲਵਾਂ ਦੀ ਪੁਲਿਸ ਨੇ ਮ੍ਰਿਤਕ ਹਰਦੀਪ ਸਿੰਘ ਉਰਫ ਦੀਪਾ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਉਸ ਦੇ 5 ਹੋਰ ਸਾਥੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Leave a Reply

Your email address will not be published. Required fields are marked *