ਪੁਲਿਸ ਕਰਮੀ ਨੌਜਵਾਨ ਨਾਲ ਵਾਪਰਿਆ ਦੁਖਦ ਭਾਣਾ, ਹਸਪਤਾਲ ਵਿਚ ਕਾਫੀ ਦਿਨਾਂ ਤੋਂ ਚੱਲਦੇ ਇਲਾਜ ਦੌਰਾਨ ਤਿਆਗੇ ਪ੍ਰਾਣ

Punjab

ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿਚ ਪੁਲਿਸ ਕਰਮਚਾਰੀ ਦੀ ਕਿਸੇ ਕੀੜੇ ਦੇ ਕੱਟਣ ਤੋਂ ਬਾਅਦ ਇਨਫੈਕਸ਼ਨ ਕਾਰਨ ਡੀ. ਐਮ. ਸੀ. ਹਸਪਤਾਲ ਵਿੱਚ ਇਲਾਜ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੋ ਦਿਨ ਪਹਿਲਾਂ ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ਉਤੇ ਲਾਪ੍ਰਵਾਹੀ ਦੇ ਦੋਸ਼ ਲਾਏ ਸਨ।

ਜਾਣਕਾਰੀ ਦਿੰਦਿਆਂ ਪੁਲਿਸ ਕਰਮੀ ਮਨਪ੍ਰੀਤ ਸਿੰਘ ਦੇ ਪਿਤਾ ਏ. ਐਸ. ਆਈ. ਰਾਮਜੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਾਇਬ ਕੋਰਟ ਵਿੱਚ ਤਾਇਨਾਤ ਸੀ। ਉਸ ਦੇ ਹੱਥ ਉਤੇ ਕੋਈ ਜ਼ਹਿਰੀਲਾ ਕੀੜਾ ਲੜ ਗਿਆ ਸੀ। ਸਰੀਰ ਵਿਚ ਇਨਫੈਕਸ਼ਨ ਵਧਣ ਦੇ ਕਾਰਨ ਪਰਿਵਾਰ ਨੇ ਆਪਣੇ ਬੇਟੇ ਮਨਪ੍ਰੀਤ ਸਿੰਘ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ।

ਰਾਮਜੀ ਮੁਤਾਬਕ ਡਾਕਟਰ ਨੇ ਉਸ ਦੀ ਬਾਂਹ ਉਤੇ ਕੋਈ ਦਵਾਈ ਲਗਾ ਦਿੱਤੀ, ਜਿਸ ਕਾਰਨ ਮਨਪ੍ਰੀਤ ਸਿੰਘ ਦੀ ਬਾਂਹ ਵਿਚ ਜਲਨ ਹੋਣ ਲੱਗੀ ਅਤੇ ਬਾਂਹ ਸੁੱਜ ਗਈ। ਉਸ ਦਾ ਪੁੱਤਰ ਸਾਰੀ ਰਾਤ ਦਰਦ ਨਾਲ ਕੁਰ-ਲਾਉਂਦਾ ਰਿਹਾ।

ਵੈਂਟੀਲੇਟਰ ਉਤੇ ਰੱਖਿਆ

ਅਗਲੀ ਸਵੇਰ ਡਾਕਟਰ ਨੇ ਉਸ ਨੂੰ ਕਿਹਾ ਕਿ ਮਨਪ੍ਰੀਤ ਸਿੰਘ ਨੂੰ ਵੈਂਟੀਲੇਟਰ ਉਤੇ ਰੱਖਣਾ ਪਵੇਗਾ। ਮਨਪ੍ਰੀਤ ਸਿੰਘ ਨੂੰ ਲਗਾਤਾਰ 2 ਤੋਂ 3 ਦਿਨਾਂ ਤੱਕ ਵੈਂਟੀਲੇਟਰ ਉਤੇ ਰੱਖਿਆ ਗਿਆ। ਲੰਘੀ 18 ਸਤੰਬਰ ਦੀ ਦੇਰ ਰਾਤ ਪਰਿਵਾਰ ਨੇ ਡਾਕਟਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਬੇਟੇ ਦਾ ਇਲਾਜ ਨਹੀਂ ਹੋ ਰਿਹਾ ਤਾਂ ਉਹ ਉਸ ਨੂੰ ਰੈਫਰ ਕਰ ਦੇਣ ਅਤੇ ਉਹ ਉਸ ਨੂੰ ਪੀ. ਜੀ. ਆਈ. ਲੈ ਕੇ ਜਾਣਗੇ।

ਰਾਮਜੀ ਅਨੁਸਾਰ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਤਾਂ ਉਹ ਕੁਝ ਹੀ ਮਿੰਟਾਂ ਵਿੱਚ ਮ-ਰ ਜਾਵੇਗਾ। ਪਿਤਾ ਅਨੁਸਾਰ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌ-ਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਸਵੇਰੇ 9 ਵਜੇ ਦੇਹ ਵਾਰਸਾਂ ਹਵਾਲੇ ਕਰਨ ਦੀ ਗੱਲ ਕਹੀ।

ਪੋਸਟ ਮਾਰਟਮ ਲਈ ਲਿਜਾਂਦੇ ਸਮੇਂ ਮਿਲੀ ਨਬਜ ਚੱਲਦੀ

ਰਾਮਜੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਸਰਕਾਰੀ ਮੁਲਾਜ਼ਮ ਹੈ, ਉਸ ਦਾ ਪੋਸਟ ਮਾਰਟਮ ਕੀਤਾ ਜਾਣਾ ਸੀ, ਜਦੋਂ ਉਸ ਨੂੰ ਐਂਬੂਲੈਂਸ ਵਿਚ ਹੋਰ ਕਰਮਚਾਰੀਆਂ ਦੀ ਮਦਦ ਨਾਲ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇੱਕ ਮੁਲਾਜ਼ਮ ਨੇ ਮਹਿਸੂਸ ਕੀਤਾ ਕਿ ਮਨਪ੍ਰੀਤ ਸਿੰਘ ਦੀ ਨਬਜ਼ ਚੱਲ ਰਹੀ ਹੈ। ਪਿਤਾ ਰਾਮਜੀ ਨੇ ਦੱਸਿਆ ਕਿ ਉਹ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਐਂਬੂਲੈਂਸ ਵਿੱਚ ਆਕਸੀਜਨ ਸਿਲੰਡਰ ਰੱਖਣ ਲਈ ਮਜਬੂਰ ਕਰ ਕੇ ਆਪਣੇ ਪੁੱਤਰ ਨੂੰ ਡੀ. ਐਮ. ਸੀ. ਹਸਪਤਾਲ ਲੈ ਗਏ। ਉੱਥੇ ਦੋ ਦਿਨ ਦੇ ਇਲਾਜ ਤੋਂ ਬਾਅਦ ਉਸ ਦੀ ਮੌ-ਤ ਹੋ ਗਈ।

Leave a Reply

Your email address will not be published. Required fields are marked *