ਪੰਜਾਬ ਵਿਚ ਪਟਿਆਲਾ ਜ਼ਿਲ੍ਹੇ ਦੀ ਬਾਬੂ ਸਿੰਘ ਕਲੋਨੀ ਵਿੱਚ ਆਪਣੇ ਪੇਕੇ ਘਰ ਆਈ ਇੱਕ ਵਿਆਹੀ ਹੋਈ ਲੜਕੀ ਫਾ-ਹੇ ਨਾਲ ਲ-ਟ-ਕ-ਦੀ ਮਿਲੀ। ਪਰਿਵਾਰ ਨੇ ਸ਼ੁੱਕਰਵਾਰ ਦੁਪਹਿਰ ਲੜਕੀ ਨੂੰ ਦੇਖਿਆ, ਜਿਸ ਤੋਂ ਬਾਅਦ ਉਹ ਉਸ ਨੂੰ ਹਸਪਤਾਲ ਲੈ ਗਏ। ਓਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪੀ
ਸ਼ਨੀਵਾਰ ਨੂੰ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟ ਮਾਰਟਮ ਕਰਵਾਇਆ। ਮ-ਰ-ਨ ਵਾਲੀ ਲੜਕੀ ਸੰਧਿਆ ਉਮਰ 21 ਸਾਲ ਇਨੀਂ ਦਿਨੀਂ ਆਪਣੀ ਦੋ ਮਹੀਨੇ ਦੀ ਬੱ-ਚੀ ਨਾਲ ਆਪਣੇ ਪੇਕੇ ਪਰਿਵਾਰ ਕੋਲ ਰਹਿ ਰਹੀ ਸੀ। ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸੀ. ਆਰ. ਪੀ. ਸੀ. 174 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਦੋਵਾਂ ਨੇ ਕਰਵਾਇਆ ਸੀ ਪ੍ਰੇਮ ਵਿਆਹ
ਇਸ ਮਾਮਲੇ ਦੀ ਜਾਂਚ ਲਈ ਪਹੁੰਚੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਧਿਆ ਦੇ ਪਰਿਵਾਰ ਦੇ ਬਿਆਨਾਂ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲੜਕੀ ਦਾ ਡੇਢ ਸਾਲ ਪਹਿਲਾਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ ਵਿਆਹ ਹੋਇਆ ਸੀ। ਉਸ ਨੇ ਇਹ ਵਿਆਹ ਮੁਹੱਲੇ ਦੇ ਹੀ ਰਹਿਣ ਵਾਲੇ ਗੌਰਵ ਨਾਮ ਦੇ ਲੜਕੇ ਨਾਲ ਕਰਵਾਇਆ ਸੀ। ਕਿਸੇ ਗੱਲ ਨੂੰ ਲੈ ਕੇ ਪਤੀ ਨਾਲ ਝ-ਗ-ੜਾ ਹੋਣ ਤੋਂ ਬਾਅਦ ਉਹ ਆਪਣੇ ਪੇਕੇ ਪਰਿਵਾਰ ਕੋਲ ਰਹਿਣ ਲੱਗ ਪਈ। ਸ਼ੁੱਕਰਵਾਰ ਨੂੰ ਜਦੋਂ ਉਸ ਨੇ ਫਾ-ਹਾ ਲਾਇਆ ਉਸ ਵਕਤ ਉਹ ਘਰ ਵਿਚ ਇਕੱਲੀ ਸੀ।