ਇੰਗਲੈਂਡ ਤੋਂ ਪੰਜਾਬ ਅਤੇ ਪੰਜਾਬੀਆਂ ਲਈ ਇੱਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਗਏ ਇੱਕ ਪੰਜਾਬੀ ਨੌਜਵਾਨ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਵਿੱਚ ਇੱਕ ਸੜਕ ਹਾਦਸੇ ਦੌਰਾਨ ਪੰਜਾਬ ਦੇ ਇੱਕ ਨੌਜਵਾਨ ਨੇ ਆਪਣੇ ਪ੍ਰਾਣ ਤਿਆਗ ਦਿੱਤੇ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਪਿੰਡ ਘੜਾਮ ਦੇ ਰਹਿਣ ਵਾਲੇ ਪ੍ਰਿੰਸ ਸੰਧੂ ਦੇ ਰੂਪ ਵਜੋਂ ਹੋਈ ਹੈ।
ਪਰਿਵਾਰ ਨੂੰ ਪ੍ਰਿੰਸ ਦੀ ਸੜਕ ਹਾਦਸੇ ਵਿੱਚ ਹੋਈ ਮੌ-ਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਉਤੇ ਦੁੱਖ ਦਾ ਪਹਾੜ ਡਿੱਗ ਗਿਆ। ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ, ਲੋਕਾਂ ਅਤੇ ਰਿਸ਼ਤੇਦਾਰਾਂ ਦਾ ਅਫਸੋਸ ਪ੍ਰਗਟ ਕਰਨ ਲਈ ਪ੍ਰਿੰਸ ਦੇ ਘਰ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਿੰਸ ਆਪਣੇ ਸੁਪਨੇ ਪੂਰੇ ਕਰਨ ਅਤੇ ਪਰਿਵਾਰ ਦੇ ਆਰਥਿਕ ਹਾਲ ਨੂੰ ਮਜ਼ਬੂਤ ਕਰਨ ਲਈ ਇੰਗਲੈਂਡ ਗਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ।
ਪੰਜਾਬ ਦੇ ਜ਼ਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਕਈ ਨੌਜਵਾਨ ਆਪਣੇ ਉੱਜਵਲ ਭਵਿੱਖ ਦੇ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਪਰ ਇਹ ਸੁਪਨਾ ਕੁਝ ਨੌਜਵਾਨਾਂ ਦਾ ਹੀ ਪੂਰਾ ਹੋ ਰਿਹਾ ਹੈ ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਵਿਦੇਸ਼ ਗਏ ਨੌਜਵਾਨਾਂ ਦੀ ਮੌ-ਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਜਲੰਧਰ ਜਿਲ੍ਹੇ ਦੇ ਇੱਕ ਨੌਜਵਾਨ ਦੀ ਵੀ ਅਮਰੀਕਾ ਵਿੱਚ ਦਿਲ ਦਾ ਦੌ-ਰਾ ਪੈਣ ਨਾਲ ਮੌਤ ਹੋ ਗਈ ਸੀ।