ਪੰਜਾਬ ਦੇ ਸ੍ਰੀ ਚਮਕੌਰ ਸਾਹਿਬ ਤੋਂ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਇਥੇ ਬੀਤੀ ਰਾਤ ਦੋ ਨੌਜਵਾਨਾਂ ਉਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਦਿੱਤਾ ਗਿਆ। ਇਸ ਦੌਰਾਨ ਇਕ ਵਿਅਕਤੀ ਦੀ ਮੌ-ਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਬਸੀ ਗੁੱਜਰਾਂ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਮੁਖੀ ਹਰਸ਼ ਮੋਹਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਸ੍ਰੀ ਚਮਕੌਰ ਸਾਹਿਬ ਤੋਂ ਆਪਣੇ ਪਿੰਡ ਜਾ ਰਿਹਾ ਸੀ। ਧੋਲਰਾਂ ਦੇ ਪੁਲ ਨੇੜੇ ਓਕਾਰ ਸਿੰਘ ਉਰਫ਼ ਰਾਜਨ ਵਾਸੀ ਪਿੰਡ ਬਸੀ ਗੁੱਜਰਾਂ, ਦਮਨਪ੍ਰੀਤ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ, ਨਵਜੋਤ ਸਿੰਘ ਨਵੀ ਵਾਸੀ ਰਾਏਪੁਰ ਸਮੇਤ 2-3 ਅਣਪਛਾਤੇ ਵਿਅਕਤੀ ਰਾ-ਡਾਂ, ਡੰ-ਡਿ-ਆਂ ਅਤੇ ਤਿੱਖੇ ਹ-ਥਿ-ਆ-ਰ ਲੈ ਕੇ ਖੜ੍ਹੇ ਸਨ। ਉਹ ਉਸ ਦੇ ਭਤੀਜੇ ਧੀਰਜ ਕੁਮਾਰ ਅਤੇ ਸੁਖਦੇਵ ਸਿੰਘ ਵਾਸੀ ਰੱਤੋਂ ਥਾਣਾ ਖਮਾਣ ਦੀ ਬੇਰ-ਹਿਮੀ ਨਾਲ ਕੁੱਟ-ਮਾਰ ਕਰ ਰਹੇ ਸਨ।
ਸੁਖਵਿੰਦਰ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਦੇ ਭਤੀਜੇ ਉਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਰੌਲਾ ਸੁਣ ਕੇ ਪਿੰਡ ਦੇ ਹੋਰ ਲੋਕ ਵੀ ਉਥੇ ਪਹੁੰਚ ਗਏ, ਜਿਸ ਕਾਰਨ ਦੋਸ਼ੀ ਉਥੋਂ ਫਰਾਰ ਹੋ ਗਏ। ਉਹ ਜ਼ਖ਼ਮੀਆਂ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਧੀਰਜ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘ-ਟ-ਨਾ ਤੋਂ ਬਾਅਦ ਦੋ ਵਿਅਕਤੀ ਹਸਪਤਾਲ ਦਾਖਲ ਹੋ ਗਏ ਅਤੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਵੀ ਹਸਪਤਾਲ ਪਹੁੰਚ ਗਏ।
ਕਿਸੇ ਵੀ ਅਣਸੁਖਾਵੀਂ ਘ-ਟ-ਨਾ ਤੋਂ ਬਚਣ ਲਈ ਪੁਲਿਸ ਦੇਰ ਰਾਤ ਤੱਕ ਮ੍ਰਿਤਕ ਦੇ ਪਰਿਵਾਰ ਨੂੰ ਸ਼ਾਂਤ ਕਰਦੀ ਰਹੀ ਪਰ ਉਹ ਹਸਪਤਾਲ ਵਿੱਚ ਹੀ ਧਰਨੇ ਉਤੇ ਬੈਠ ਗਏ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕਰਨ ਲੱਗੇ ਅਤੇ ਕਹਿਣ ਲੱਗੇ ਉਨ੍ਹਾਂ ਨੇ ਬ-ਦ-ਲਾ ਲੈਣਾ ਹੈ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਸਥਾਨਕ ਡੀ. ਐਸ. ਪੀ. ਜਰਨੈਲ ਸਿੰਘ ਵੀ ਅੱਧੀ ਰਾਤ ਨੂੰ ਪਹੁੰਚ ਗਏ ਜਦੋਂ ਕਿ ਮ੍ਰਿਤਕ ਦੇ ਸ਼ੁਭਚਿੰਤਕਾਂ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ ਸੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਵੀ ਪੁੱਜਣੇ ਸ਼ੁਰੂ ਹੋ ਗਏ ਸਨ। ਇਸ ਤੋਂ ਬਾਅਦ ਹੋਰ ਫੋਰਸ ਲੈ ਕੇ ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਮਨਜੀਤ ਸਿੰਘ ਵੀ ਮੌਕੇ ਉਤੇ ਪਹੁੰਚ ਗਏ।
ਦੱਸਿਆ ਜਾ ਰਿਹਾ ਹੈ ਕਿ ਧਰਨੇ ਉਤੇ ਬੈਠੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਪੁਲਿਸ ਉਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਗਾ ਰਹੇ ਸਨ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕਰ ਰਹੇ ਸਨ, ਜਦੋਂ ਕਿ ਡੀ. ਐਸ. ਪੀ. ਨੇ ਕਿਹਾ ਕਿ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਇਸ ਦੌਰਾਨ ਤੜਕੇ 2 ਵਜੇ ਦੇ ਕਰੀਬ ਪੁਲਿਸ ਦੋਸ਼ੀਆਂ ਨੂੰ ਹਸਪਤਾਲ ਤੋਂ ਪੁਲਿਸ ਥਾਣੇ ਲੈ ਗਈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਦਿੱਤੇ ਬਿਆਨਾਂ ਦੇ ਆਧਾਰ ਉਤੇ ਕੇਸ ਦਰਜ ਕਰ ਲਿਆ ਗਿਆ।