ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਿਚ ਐਤਵਾਰ ਦੀ ਰਾਤ ਨੂੰ 11 ਵਜੇ ਰਿਸ਼ਤੇਦਾਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝ-ਗ-ੜਾ ਹੋ ਗਿਆ। ਇਹ ਮਾਮਲਾ ਇੰਨਾ ਵੱਧ ਗਿਆ ਕਿ ਇਕ ਕੁੜਮ ਨੇ ਦੂਜੇ ਕੁੜਮ ਅਤੇ ਉਸ ਦੇ ਪੁੱਤਰ ਉਤੇ ਫਾਇਰ ਕਰ ਦਿੱਤੇ। ਨੇੜੇ ਦੇ ਲੋਕਾਂ ਵਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਇਲਾਜ ਦੌਰਾਨ ਕੁੜਮ ਦੀ ਮੌ-ਤ ਹੋ ਗਈ ਅਤੇ ਉਸ ਦੇ ਪੁੱਤਰ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘ-ਟ-ਨਾ ਅੰਮ੍ਰਿਤਸਰ ਦੇ ਤੇਜ ਨਗਰ ਚੌਂਕ ਦੀ ਹੈ।
ਦੋਵੇਂ ਕੁੜਮ ਆਸਪਾਸ ਹੀ ਰਹਿੰਦੇ ਹਨ। ਮ੍ਰਿਤਕ ਦੀ ਪਹਿਚਾਣ ਦਲਜੀਤ ਸਿੰਘ ਨਾਮ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਆਪਣੀ ਲੜਕੀ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਆਰੋਪੀ ਸੰਧੂ ਬਿਲਡਿੰਗ ਮਟੀਰੀਅਲ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਲੜਕੇ ਨਵਜੋਤ ਸਿੰਘ ਨਾਲ ਕੀਤਾ ਸੀ। ਦੋਵਾਂ ਪਰਿਵਾਰਾਂ ਵਿੱਚ ਕੋਈ ਝ-ਗ-ੜਾ ਵੀ ਨਹੀਂ ਸੀ। ਦੋਵੇਂ ਪਰਿਵਾਰ ਇੱਕ ਦੂਜੇ ਨਾਲ ਮਿਲਦੇ ਜੁਲਦੇ ਵੀ ਸਨ।
ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਮ੍ਰਿਤਕ ਦਲਜੀਤ ਅਤੇ ਹਰਜੀਤ ਵਿਚਕਾਰ ਲ-ੜਾ-ਈ ਹੋ ਗਈ। ਕੋਈ ਨਹੀਂ ਜਾਣਦਾ ਕਿ ਇਹ ਲ-ੜਾ-ਈ ਕਿਸ ਗੱਲ ਤੋਂ ਹੋਈ ਸੀ। ਇਸ ਦੌਰਾਨ ਹਰਜੀਤ ਸਿੰਘ ਨੇ ਆਪਣਾ ਰਿਵਾ-ਲਵਰ ਕੱਢ ਕੇ ਆਪਣੇ ਕੁੜਮ ਦਲਜੀਤ ਸਿੰਘ ਅਤੇ ਉਸ ਦੇ 18 ਸਾਲਾ ਲੜਕੇ ਗੁਰਪ੍ਰੀਤ ਸਿੰਘ ਉਤੇ ਗੋ-ਲੀ ਚਲਾ ਦਿੱਤੀ।
ਧੀ ਨੇ ਆਪਣੇ ਪੇਕੇ ਘਰ ਦੱਸਿਆ
ਗਲੀ ਦੇ ਹੋਰ ਲੋਕਾਂ ਨੇ ਦੱਸਿਆ ਕਿ ਗੋ-ਲੀ ਚੱਲਣ ਦੀ ਆਵਾਜ਼ ਰਾਤ ਨੂੰ ਸਾਰਿਆਂ ਨੇ ਸੁਣੀ। ਇਸ ਤੋਂ ਬਾਅਦ ਮ੍ਰਿਤਕ ਦੀ ਲੜਕੀ ਆਪਣੇ ਸਹੁਰੇ ਘਰ ਤੋਂ ਧਾਹਾਂ ਮਾਰਦੀ ਆਪਣੇ ਪੇਕੇ ਘਰ ਗਈ ਅਤੇ ਦਲਜੀਤ ਸਿੰਘ ਨੂੰ ਗੋ-ਲੀ ਲੱਗਣ ਬਾਰੇ ਦੱਸਿਆ। ਗਲੀ ਵਿਚ ਰਹਿੰਦੇ ਹੋਰ ਲੋਕਾਂ ਨੇ ਤੁਰੰਤ ਕਾਰ ਵਿਚ ਬਿਠਾ ਕੇ ਪਿਓ-ਪੁੱਤ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਸੂਚਨਾ ਮਿਲਣ ਤੇ ਜਾਂਚ ਕਰਨ ਪਹੁੰਚੀ ਐੱਸ. ਐੱਚ. ਓ. ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਅਤੇ ਮ੍ਰਿਤਕ ਦੀ ਬੇਟੀ ਦੇ ਬਿਆਨਾਂ ਉਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਖਮੀ ਪੁੱਤਰ ਦਾ ਹਾਲ ਅਜੇ ਸਥਿਰ ਨਹੀਂ ਹੈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਲ-ੜਾ-ਈ ਕਿਉਂ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।