ਪੰਜਾਬ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਇੱਕ ਵੱ-ਡੀ ਦੁਖ-ਦਾਈ ਘ-ਟ-ਨਾ ਵਾਪਰ ਗਈ ਹੈ। ਇਥੇ ਇੱਕ ਫਾਈਨਾਂਸ ਕੰਪਨੀ ਦੇ ਬਾਊਂਸਰ ਦਾ ਕੁਝ ਵਿਅਕਤੀਆਂ ਵੱਲੋਂ ਸਿਰ ਦੇ ਵਿੱਚ ਇੱ-ਟਾਂ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਉਮਰ 28 ਸਾਲ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗਿਲਾਂਵਾਲੀ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ ਚਾਰ ਕੁ ਮਹੀਨੇ ਪਹਿਲਾਂ ਵਿਆਹ ਹੋਇਆ ਸੀ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਪਤਨੀ ਸੋਨੀਆ ਨੇ ਦੱਸਿਆ ਕਿ ਉਸ ਦਾ ਪਤੀ ਅੰਮ੍ਰਿਤਸਰ ਦੀ ਇੱਕ ਫਾਈਨਾਂਸ ਕੰਪਨੀ ਵਿੱਚ ਬਾਊਂਸਰ ਸੀ। ਬੀਤੀ ਦੇਰ ਸ਼ਾਮ ਨੂੰ ਉਹ ਆਪਣੇ ਸਾਥੀਆਂ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੀਚੱਕ ਵਿਖੇ ਕੰਪਨੀ ਦੀਆਂ ਕਿਸ਼ਤਾਂ ਵਸੂਲਣ ਦੇ ਲਈ ਗਿਆ ਸੀ।
ਆਪਣੇ ਮਾਪਿਆਂ ਦਾ ਸੀ ਇਕ-ਲੌਤਾ ਪੁੱਤਰ
ਉਥੇ ਘਰ ਵਾਲਿਆਂ ਤੋਂ ਕਿਸ਼ਤ ਦੇ ਪੈਸੇ ਮੰਗਣ ਨੂੰ ਲੈ ਕੇ ਹੋਏ ਮਾਮੂਲੀ ਝ-ਗ-ੜੇ ਦੌਰਾਨ ਪਰਿਵਾਰ ਦੇ ਮੈਂਬਰਾਂ ਨੇ ਇੱ-ਟਾਂ ਮਾ-ਰ ਮਾ-ਰ ਹਰਮਨਪ੍ਰੀਤ ਸਿੰਘ ਦਾ ਬੇ-ਰਹਿਮੀ ਨਾਲ ਕ-ਤ-ਲ ਕਰ ਦਿੱਤਾ। ਹਰਮਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਉਸ ਦੀ ਮੌ-ਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਦੋਸ਼ੀਆਂ ਖ਼ਿਲਾਫ਼ ਹੋਇਆ ਕੇਸ ਦਰਜ
ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੋਸਟ ਮਾਰਟਮ ਤੋਂ ਬਾਅਦ ਦੇਰ ਸ਼ਾਮ ਨੂੰ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।