ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੇਘੋਵਾਲ ਗੰਜਿਆਂ ਵਿਚ ਅਕਾਲੀ ਦਲ ਬਾਦਲ ਦੇ ਆਗੂ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਵੀਰਵਾਰ ਸ਼ਾਮ ਨੂੰ ਅਣ-ਪਛਾਤੇ ਦੋਸ਼ੀਆਂ ਨੇ ਗੋ-ਲੀ-ਆਂ ਮਾ-ਰ ਕੇ ਕ-ਤ-ਲ ਕਰ ਦਿੱਤਾ ਹੈ। ਮੋਟਰਸਾਈਕਲ ਉਤੇ ਆਏ ਦੋ ਦੋਸ਼ੀਆਂ ਨੇ ਅਣਖੀ ਉਤੇ ਫਾਇਰ ਕਰ ਦਿੱਤੇ। ਉਸ ਨੂੰ ਗੰਭੀਰ ਜ਼ਖ਼ਮੀ ਹਾਲ ਵਿੱਚ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਸਾਬਕਾ ਸਰਪੰਚ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਅਣਖੀ ਲੰਮੇ ਸਮੇਂ ਤੋਂ ਅਕਾਲੀ ਦਲ ਬਾਦਲ ਵਿੱਚ ਸਨ ਅਤੇ ਉਹ ਪਿੰਡ ਦੇ ਸਰਪੰਚ ਵੀ ਰਹਿ ਚੁੱਕੇ ਹਨ। ਇਸ ਸਮੇਂ ਉਨ੍ਹਾਂ ਦੀ ਪਤਨੀ ਪਿੰਡ ਦੀ ਸਰਪੰਚ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸਾਲ ਪਹਿਲਾਂ ਸੁਰਜੀਤ ਸਿੰਘ ਅਣਖੀ ਨੇ ਅਕਾਲੀ ਦਲ ਮਾਨ ਦੀ ਟਿਕਟ ਉਤੇ ਵੀ ਵਿਧਾਇਕ ਦੀ ਚੋਣ ਲੜੀ ਸੀ ਅਤੇ ਹਾਰ ਗਏ ਸਨ।
ਚੋਣ ਹਾਰਨ ਤੋਂ ਤੁਰੰਤ ਬਾਅਦ ਉਹ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ ਸਨ। ਵੀਰਵਾਰ ਸ਼ਾਮ ਨੂੰ ਉਹ ਪਿੰਡ ਦੀ ਇੱਕ ਕਰਿਆਨੇ ਦੀ ਦੁਕਾਨ ਉਤੇ ਮੌਜੂਦ ਸਨ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਨ੍ਹਾਂ ਦੇ ਕੋਲ ਆ ਕੇ ਰੁਕ ਗਏ। ਇਨ੍ਹਾਂ ਵਿੱਚੋਂ ਇੱਕ ਮੋਟਰਸਾਈਕਲ ਤੋਂ ਹੇਠਾਂ ਉਤਰ ਗਿਆ ਜਦੋਂ ਕਿ ਦੂਜੇ ਨੇ ਮੋਟਰਸਾਈਕਲ ਸਟਾਰਟ ਕਰਕੇ ਉੱਥੇ ਹੀ ਖੜ੍ਹਾਈ ਰੱਖਿਆ। ਦੋਸ਼ੀਆਂ ਨੇ ਅਣਖੀ ਉਤੇ ਕਈ ਫਾਇਰ ਕੀਤੇ ਜੋ ਉਨ੍ਹਾਂ ਦੀ ਛਾਤੀ ਅਤੇ ਢਿੱਡ ਵਿੱਚ ਲੱਗ ਗਏ।
ਇਸ ਤੋਂ ਬਾਅਦ ਦੋਵੇਂ ਦੋਸ਼ੀ ਮੋਟਰਸਾਈਕਲ ਉਤੇ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ਦੇ ਲੋਕਾਂ ਨੇ ਗੰਭੀਰ ਜ਼ਖ਼ਮੀ ਹੋਏ ਅਣਖੀ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਖ਼ਬਰ ਦੇ ਲਿਖੇ ਜਾਣ ਤੱਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।