ਪੰਜਾਬ (ਮੋਹਾਲੀ) ਦੇ ਖਰੜ ਵਿਚ ਪੁਲਿਸ ਕਰਮਚਾਰੀਆਂ ਤੋਂ ਤੰ-ਗ ਆਏ ਇਕ ਨੌਜਵਾਨ ਨੇ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਪੁਲਿਸ ਵਾਲਿਆਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ਉਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧ-ਮ-ਕੀ ਵੀ ਦਿੱਤੀ ਸੀ। ਪੀੜਤਾ ਨੇ ਫਾ-ਹਾ ਲਾਉਣ ਤੋਂ ਪਹਿਲਾਂ ਆਪਣੇ ਸੁ-ਸਾ-ਈ-ਡ ਨੋਟ ਵਿਚ ਦੋਵਾਂ ਪੁਲਿਸ ਵਾਲਿਆਂ ਦੇ ਨਾਮ ਵੀ ਲਿਖੇ ਹਨ।
ਮ੍ਰਿਤਕ ਦੀ ਪਹਿਚਾਣ ਤੇਗ ਬਹਾਦਰ ਦੇ ਰੂਪ ਵਜੋਂ ਹੋਈ ਹੈ। ਉਸ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਅਤੇ ਕਾਂਸਟੇਬਲ ਹੁਸਨਪ੍ਰੀਤ ਸਿੰਘ ਉਤੇ ਦੋਸ਼ ਲਾਏ ਹਨ।
ਆਪਣੇ ਦੋਸਤ ਦਾ ਮੋਟਰਸਾਈਕਲ ਲੈ ਕੇ ਗਿਆ ਸੀ ਨੌਜਵਾਨ
ਮ੍ਰਿਤਕ ਨੌਜਵਾਨ ਆਪਣੇ ਦੋਸਤ ਦਾ ਮੋਟਰਸਾਈਕਲ ਲੈ ਕੇ ਬਾਜ਼ਾਰ ਗਿਆ ਸੀ। ਪੁਲਿਸ ਨੇ ਜਾਂਚ ਲਈ ਉਸ ਦਾ ਮੋਟਰਸਾਈਕਲ ਰੋਕ ਕੇ ਕਾਗਜ਼ਾਤ ਚੈੱਕ ਕੀਤੇ ਸਨ ਪਰ ਦੋਸਤ ਦੇ ਮੋਟਰਸਾਈਕਲ ਵਿੱਚ ਵੱਖਰੇ ਨੰਬਰ ਦੀ ਆਰਸੀ ਰੱਖੀ ਹੋਈ ਸੀ। ਬਾਅਦ ਵਿਚ ਪੀੜਤਾ ਨੇ ਥਾਣੇ ਜਾ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਮੋਟਰਸਾਈਕਲ ਦੀ ਅਸਲੀ ਆਰਸੀ ਦਿਖਾ ਦਿੱਤੀ ਸੀ।
ਪੰਜ-ਛੇ ਹਜ਼ਾਰ ਰੁਪਏ ਮਹੀਨਾ ਕਮਾਉਂਦਾ ਸੀ ਮ੍ਰਿਤਕ
ਮ੍ਰਿਤਕ ਤੇਗ ਬਹਾਦਰ ਨੇ ਸੁ-ਸਾ-ਈ-ਡ ਨੋਟ ਵਿਚ ਲਿਖਿਆ ਕਿ ਉਹ ਪੰਜ ਤੋਂ ਛੇ ਹਜ਼ਾਰ ਰੁਪਏ ਰੁਪਏ ਪ੍ਰਤੀ ਮਹੀਨਾ ਕਮਾਉਂਦਾ ਹੈ। ਉਸ ਲਈ ਪੁਲਿਸ ਵਾਲਿਆਂ ਨੂੰ 20 ਹਜ਼ਾਰ ਰੁਪਏ ਦੇਣਾ ਔਖਾ ਹੈ। ਉਹ ਵਾਰ-ਵਾਰ ਮੈਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੇ ਹਨ। ਜਿਸ ਕਾਰਨ ਉਹ ਖੁ-ਦ-ਕੁ-ਸ਼ੀ ਕਰ ਰਿਹਾ ਹੈ।
ਇਸ ਦੇ ਨਾਲ ਹੀ ਉਸ ਨੇ ਆਪਣੇ ਲਿਖੇ ਨੋਟ ਵਿਚ ਮੰਗ ਕੀਤੀ ਹੈ ਕਿ ਰਿਸ਼ਵਤ ਮੰਗਣ ਵਾਲੇ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦਿੱਤੀ ਜਾਵੇ, ਤਾਂ ਜੋ ਕੋਈ ਹੋਰ ਪੁਲਿਸ ਮੁਲਾਜ਼ਮ ਕਿਸੇ ਹੋਰ ਗਰੀਬ ਵਿਅਕਤੀ ਨੂੰ ਤੰਗ ਨਾ ਕਰੇ।
ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤੇਗ ਬਹਾਦਰ ਸਿੰਘ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਜਦੋਂ ਉਹ ਸਵੇਰੇ ਉਸ ਦੇ ਕਮਰੇ ਵਿਚ ਗਿਆ ਤਾਂ ਉਸ ਨੂੰ ਖ਼ੁ-ਦ-ਕੁ-ਸ਼ੀ ਕਰਨ ਬਾਰੇ ਪਤਾ ਲੱਗਿਆ। ਉਹ ਸਾਈਕਲ ਉਤੇ ਆਪਣੇ ਕੰਮ ਤੇ ਜਾਂਦਾ ਸੀ। ਤਿੰਨ-ਚਾਰ ਦਿਨ ਪਹਿਲਾਂ ਉਸ ਦੇ ਇਕ ਦੋਸਤ ਕਰਨਵੀਰ ਸਿੰਘ ਨੇ ਉਸ ਨੂੰ ਆਪਣਾ ਮੋਟਰਸਾਈਕਲ ਦਿੱਤਾ ਸੀ। ਉਹ ਕੁਝ ਦਿਨਾਂ ਲਈ ਬਾਹਰ ਗਿਆ ਹੋਇਆ ਸੀ।
ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਸੰਸਕਾਰ ਨਹੀਂ ਕਰਾਂਗੇ
ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਤੇਗ ਬਹਾਦਰ ਨੇ ਪੁਲਿਸ ਮੁਲਾਜ਼ਮਾਂ ਤੋਂ ਪ੍ਰੇ-ਸ਼ਾ-ਨ ਹੋ ਕੇ ਖੁ-ਦ-ਕੁ-ਸ਼ੀ ਕੀਤੀ ਹੈ। ਉਸ ਦਾ ਅੱਜ ਖਰੜ ਹਸਪਤਾਲ ਵਿੱਚ ਪੋਸਟ ਮਾਰਟਮ ਕੀਤਾ ਜਾਵੇਗਾ। ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀਡੀਓ ਮਿਲੀ ਹੈ। ਜਿਸ ਵਿਚ ਉਹ ਸਾਫ ਤੌਰ ਉਤੇ ਦੋਵਾਂ ਪੁਲਿਸ ਵਾਲਿਆਂ ਉਤੇ ਦੋਸ਼ ਲਗਾ ਰਿਹਾ ਹੈ। ਉਹ ਆਪਣੇ ਬੇਟੇ ਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।