ਪੰਜਾਬ ਦੇ ਬਲਾਕ ਲੰਬੀ ਦੇ ਪਿੰਡ ਰੋੜਾਵਾਲੀ ਵਿੱਚ ਕਿਸੇ ਪੁਰਾਣੀ ਰੰ-ਜਿ-ਸ਼ ਨੂੰ ਲੈ ਕੇ ਗੁਆਂਢੀਆਂ ਨੇ ਇੱਕ ਨੌਜਵਾਨ ਦਾ ਤ-ਲ-ਵਾ-ਰ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ। ਥਾਣਾ ਲੰਬੀ ਦੀ ਪੁਲਿਸ ਨੇ ਦੋ ਦੋਸ਼ੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਅਕਾਸ਼ਦੀਪ ਸਿੰਘ ਉਮਰ 22 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਰੋੜਾਂਵਾਲੀ ਦੇ ਰੂਪ ਵਜੋਂ ਹੋਈ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਦਾ ਡੇਢ ਸਾਲ ਤੋਂ ਕਾ-ਤ-ਲਾਂ ਨਾਲ ਝ-ਗ-ੜਾ ਚੱਲ ਰਿਹਾ ਸੀ। ਇਸ ਵਿਚ ਧਾਰਾ 307 ਤਹਿਤ ਦਰਜ ਹੋਏ ਇਸ ਕੇਸ ਵਿੱਚ ਅਕਾਸ਼ਦੀਪ ਸਿੰਘ 13 ਮਹੀਨੇ ਦੀ ਜੇਲ੍ਹ ਕੱਟਣ ਤੋਂ ਬਾਅਦ ਦੋ ਮਹੀਨੇ ਪਹਿਲਾਂ ਹੀ ਘਰ ਵਾਪਸ ਆਇਆ ਸੀ।
ਗੁਰਮੀਤ ਸਿੰਘ ਦੇ ਦੱਸਣ ਅਨੁਸਾਰ ਸ਼ੁੱਕਰਵਾਰ ਨੂੰ ਜਦੋਂ ਉਹ ਮਜ਼ਦੂਰੀ ਕਰਕੇ ਘਰ ਆਇਆ ਤਾਂ ਉਸ ਨੂੰ ਬਹੁਤ ਭੁੱਖ ਲੱਗੀ ਸੀ। ਉਸ ਨੇ ਅਕਾਸ਼ਦੀਪ ਸਿੰਘ ਨੂੰ ਪਿੰਡ ਵਿੱਚ ਹੀ ਦੁਕਾਨ ਤੋਂ ਦਹੀਂ ਲਿਆਉਣ ਲਈ ਭੇਜਿਆ। ਜਦੋਂ ਉਹ ਦੁਕਾਨ ਤੋਂ ਦਹੀਂ ਲੈ ਕੇ ਘਰ ਪਰਤ ਰਿਹਾ ਸੀ ਤਾਂ ਇਸੇ ਪਿੰਡ ਦੇ ਹੀ ਰਹਿਣ ਵਾਲੇ ਇੱਕ ਪਰਿਵਾਰ ਦੇ ਲੋਕਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਆਕਾਸ਼ਦੀਪ ਸਿੰਘ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਤ-ਲ-ਵਾ-ਰ ਨਾਲ ਵਾਰ ਕਰ ਦਿੱਤਾ।
ਅਕਾਸ਼ਦੀਪ ਦੇ ਸਿਰ ਉਤੇ ਤਲ-ਵਾਰ ਨਾਲ ਕਈ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੇ ਡੇਢ ਸਾਲ ਪਹਿਲਾਂ ਉਸ ਦੇ ਲੜਕੇ ਉਤੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਉਹ 13 ਮਹੀਨੇ ਜੇਲ੍ਹ ਕੱਟ ਕੇ ਜ਼ਮਾਨਤ ਉਤੇ ਵਾਪਸ ਆ ਗਿਆ ਸੀ। ਪਰ ਹੁਣ ਦੋਸ਼ੀਆਂ ਨੇ ਉਸ ਦਾ ਕ-ਤ-ਲ ਕਰ ਦਿੱਤਾ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਲੰਬੀ ਥਾਣੇ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਤੋਂ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਦੋ ਭਰਾਵਾਂ ਗੁਰਵਿੰਦਰ ਸਿੰਘ ਅਤੇ ਪੁਸ਼ਪਿੰਦਰ ਸਿੰਘ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਫੜ੍ਹਨ ਲਈ ਛਾਪੇ-ਮਾਰੀ ਕੀਤੀ ਜਾ ਰਹੀ ਹੈ।
ਸਿਰ ਉਤੇ ਕੀਤੇ ਗਏ ਸਨ ਵਾਰ
ਦੋਸ਼ੀਆਂ ਨੇ ਨੌਜਵਾਨ ਦੇ ਸਿਰ ਉਤੇ ਬੜੀ ਬੇ-ਰ-ਹਿ-ਮੀ ਨਾਲ ਵਾਰ ਕੀਤੇ ਸੀ। ਇਹ ਘ-ਟ-ਨਾ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਦੀ ਦੱਸੀ ਜਾ ਰਹੀ ਹੈ। ਦੋਸ਼ੀ ਕ-ਤ-ਲ ਕਰਨ ਤੋਂ ਬਾਅਦ ਨੌਜਵਾਨ ਦੀ ਦੇਹ ਨੂੰ ਆਪਣੇ ਘਰ ਵੱਲ ਖਿੱਚ ਕੇ ਲਿਜਾ ਰਹੇ ਸਨ। ਉਨ੍ਹਾਂ ਨੂੰ ਦੇਖ ਕੇ ਪਿੰਡ ਦੇ ਲੋਕਾਂ ਨੇ ਰੌਲਾ ਪਾਇਆ ਅਤੇ ਵੀਡੀਓ ਬਣਾਈ। ਜਿਸ ਵਿਚ ਦੋਸ਼ੀ ਨੌਜਵਾਨ ਨੇ ਆਪਣੇ ਹੱਥ ਵਿਚ ਬਲੱਡ ਨਾਲ ਭਿੱਜੀ ਤਲ-ਵਾਰ ਫੜੀ ਹੋਈ ਹੈ ਅਤੇ ਕਹਿ ਰਿਹਾ ਹੈ ਕਿ ਉਸ ਨੇ ਹੀ ਉਸ ਦਾ ਕ-ਤ-ਲ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਵੀ ਵਾਇਰਲ ਹੋ ਰਹੀ ਹੈ।