ਸਾਰੀ ਰਾਤ ਭਾਲਦੇ ਰਹੇ, ਗੁੰਮ ਹੋਈਆਂ 3 ਸਕੀਆਂ ਭੈਣਾਂ, ਸਵੇਰੇ ਘਰ ਦੇ ਨੇੜੇ ਤੋਂ ਮਿਲੀਆਂ ਤਿੰਨਾਂ ਦੀਆਂ ਦੇਹਾਂ, ਸਾਹਮਣੇ ਆਈਆਂ ਇਹ ਗੱਲਾਂ

Punjab

ਪੰਜਾਬ ਵਿਚ ਜਿਲ੍ਹਾ ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇ ਉਤੇ ਆਉਂਦੇ ਕਾਨਪੁਰ ਵਿਚ ਅੱਜ ਤੜਕੇ ਦਿਲ ਨੂੰ ਹਿਲਾ ਦੇਣ ਵਾਲੀ ਘ-ਟ-ਨਾ ਸਾਹਮਣੇ ਆਈ ਹੈ। ਇਥੇ ਤਿੰਨ ਭੈਣਾਂ ਦੀਆਂ ਦੇਹਾਂ ਘਰ ਦੇ ਬਾਹਰ ਲੋਹੇ ਦੇ ਟ-ਰੰ-ਕ ਵਿੱਚ ਬੰਦ ਪਈਆਂ ਮਿਲੀਆਂ ਹਨ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਗੁਆਚੀਆਂ ਹੋਈਆਂ ਸਨ।

ਮਕਾਨ ਮਾਲਕ ਨੇ ਉਨ੍ਹਾਂ ਦੇ ਗੁੰਮ ਹੋਣ ਦੀ ਸ਼ਿਕਾਇਤ ਵੀ ਰਾਤ 11 ਵਜੇ ਥਾਣੇ ਵਿੱਚ ਦਰਜ ਕਰਵਾਈ ਸੀ। ਪੁਲਿਸ ਨੇ ਰਾਤ ਨੂੰ ਮੌਕੇ ਉਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।

ਲੜਕੀਆਂ ਦੀ ਉਮਰ 4 ਤੋਂ 9 ਸਾਲ ਦੇ ਵਿਚ

ਅੱਜ ਸਵੇਰ ਟਾਇਮ ਲੋਕਾਂ ਨੇ ਜਿੱਥੋਂ ਲੜਕੀਆਂ ਲਾਪਤਾ ਹੋਈਆਂ ਸਨ, ਉਸ ਘਰ ਦੇ ਬਾਹਰ ਇਕ ਟਰੰਕ ਪਿਆ ਦੇਖਿਆ, ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨਾਂ ਲੜਕੀਆਂ ਦੀਆਂ ਦੇਹਾਂ ਪਈਆਂ ਸਨ। ਜਿਨ੍ਹਾਂ ਜੁਆਕਾਂ ਦੀਆਂ ਦੇਹਾਂ ਮਿਲੀਆਂ ਹਨ ਉਨ੍ਹਾਂ ਦੀ ਪਹਿਚਾਣ ਅੰਮ੍ਰਿਤਾ ਕੁਮਾਰੀ ਉਮਰ 9 ਸਾਲ, ਸਾਕਸ਼ੀ ਉਮਰ 7 ਸਾਲ ਅਤੇ ਕੰਚਨ ਉਮਰ 4 ਸਾਲ ਦੇ ਰੂਪ ਵਿਚ ਹੋਈ ਹੈ।

ਮਾਪਿਆਂ ਨੇ ਕਿਹਾ- ਅਸੀਂ ਕੰਮ ਤੇ ਗਏ ਹੋਏ ਸੀ

ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਏ. ਐਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਸੁਸ਼ੀਲ ਮੰਡਲ ਅਤੇ ਮੰਜੂ ਮੰਡਲ ਦੇ 5 ਜੁਆਕ ਹਨ। ਦੋਵੇਂ ਐਤਵਾਰ ਨੂੰ ਕੰਮ ਉਤੇ ਗਏ ਹੋਏ ਸਨ। ਜਦੋਂ ਉਹ ਰਾਤ 8 ਵਜੇ ਘਰ ਵਾਪਸ ਆਏ ਤਾਂ ਲੜਕੀਆਂ ਨਹੀਂ ਮਿਲੀਆਂ। ਉਨ੍ਹਾਂ ਨੇ ਸਾਰੀ ਰਾਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਪਿਤਾ ਨੇ ਦੱਸਿਆ ਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ਉਤੇ ਗਿਆ ਸੀ।

ਪਿਤਾ ਨੂੰ ਦੱਸਿਆ ਜਾ ਰਿਹਾ ਹੈ, ਨ-ਸ਼ੇ ਦਾ ਆਦੀ

ਇਲਾਕੇ ਦੇ ਲੋਕਾਂ ਨੇ ਦੋਸ਼ ਲਾਇਆ ਕਿ ਲੜਕੀਆਂ ਦਾ ਪਿਤਾ ਨ-ਸ਼ੇ ਦਾ ਆਦੀ ਹੈ। ਉਹ ਸ਼ਰਾਬ ਦੇ ਨਸ਼ੇ ਵਿਚ ਰਹਿੰਦਾ ਹੈ ਅਤੇ ਉਸ ਨੇ ਇਹ ਕ-ਤ-ਲ ਕੀਤੇ ਹਨ। ਪੁਲਿਸ ਨੇ ਉਨ੍ਹਾਂ ਦੇ ਪਿਤਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਲੜਕੀਆਂ ਦੀਆਂ ਦੇਹਾ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌ-ਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।

ਪੁਲਿਸ ਨੇ ਕਿਹਾ- ਸੱਟਾਂ ਦੇ ਕੋਈ ਨਿਸ਼ਾਨ ਨਹੀਂ, ਖੇਡਦੇ ਸਮੇਂ ਹਾਦਸਾ ਹੋਣ ਦਾ ਖਦਸ਼ਾ

ਇਸ ਮਾਮਲੇ ਬਾਰੇ ਐਸ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਮ੍ਰਿਤਕਾਂ ਦੇ ਸਰੀਰ ਉਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਕ-ਤ-ਲ ਨਹੀਂ ਜਾਪਦਾ ਹੈ। ਅਜਿਹਾ ਲਗਦਾ ਹੈ ਕਿ ਲੜਕੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟ-ਰੰ-ਕ ਵਿੱਚ ਬੈਠ ਗਈਆਂ ਹੋਣ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ ਹੋਵੇ। ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਨ੍ਹਾਂ ਦੀ ਮੌ-ਤ ਹੋ ਗਈ।

Leave a Reply

Your email address will not be published. Required fields are marked *