ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਵਿੱਚ ਇੱਕ ਤੇਜ਼ ਸਪੀਡ ਕਾਰ ਨੇ ਇੱਕ ਬਜ਼ੁਰਗ ਵਿਅਕਤੀ ਅਤੇ ਦੋ ਜੁਆਕਾਂ ਨੂੰ ਦਰੜ ਦਿੱਤਾ। ਸਥਾਨਕ ਲੋਕਾਂ ਵਲੋਂ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਦੇ ਕੀਤਾ ਗਿਆ ਪਰ ਇਲਾਜ ਦੌਰਾਨ ਬਜ਼ੁਰਗ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਦੇ ਰੂਪ ਵਜੋਂ ਹੋਈ ਹੈ। ਦੋਵੇਂ ਜ਼ਖਮੀ ਜੁਆਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
CCTV ਵਿਚ ਕੈਦ ਹੋਇਆ ਹਾਦਸਾ
ਇਸ ਘ-ਟ-ਨਾ ਤੋਂ ਤੁਰੰਤ ਬਾਅਦ ਮ੍ਰਿਤਕ ਦੇ ਪੁੱਤਰ ਅਮਰਜੋਤ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਹ ਹਾਦਸਾ ਘ-ਟ-ਨਾ ਵਾਲੀ ਥਾਂ ਨੇੜੇ ਲੱਗੇ CCTV ਕੈਮਰਿਆਂ ਵਿਚ ਕੈਦ ਹੋ ਗਿਆ ਹੈ। ਅਮਰਜੋਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਿਤਾ, ਪਤਨੀ ਅਤੇ ਜੁਆਕਾਂ ਸਮੇਤ ਗੁਰੂ ਨਾਨਕ ਖਾਲਸਾ ਕਾਲਜ ਮਾਡਲ ਟਾਊਨ ਦੇ ਰਹਿਣ ਵਾਲੇ ਆਪਣੇ ਦੋਸਤ ਗੁਰਵਿੰਦਰ ਸਿੰਘ ਨੂੰ ਮਿਲਣ ਗਿਆ ਸੀ।
ਖਾਣਾ ਖਾ ਕੇ ਜਾ ਰਹੇ ਸਨ ਘਰ ਵਾਪਸ
ਉਸ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਹ ਖਾਣਾ ਖਾ ਕੇ ਆਪਣੇ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦੇ ਬੱ-ਚੇ ਉਸ ਦੇ ਪਿਤਾ ਤਰਸੇਮ ਸਿੰਘ ਨਾਲ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਇਕ ਤੇਜ਼ ਸਪੀਡ ਕਾਰ ਡਰਾਈਵਰ ਨੇ ਉਸ ਦੇ ਪਿਤਾ ਨੂੰ ਉਸ ਦੀਆਂ ਅੱਖਾਂ ਸਾਹਮਣੇ ਦਰੜ ਦਿੱਤਾ। ਇਸ ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਡੀ. ਐਮ. ਸੀ. ਹਸਪਤਾਲ ਵਿੱਚ ਤਿਆਗੇ ਪ੍ਰਾਣ
ਉਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪਿਤਾ ਦੇ ਨਾਲ ਪੁੱਤਰ ਅਭੈਜੋਤ ਸਿੰਘ ਅਤੇ ਬੇਟੀ ਅਸੀਸਜੀਤ ਕੌਰ ਦੇ ਗੰਭੀਰ ਸੱ-ਟਾਂ ਲੱਗ ਗਈਆਂ। ਤਿੰਨੋਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਕ੍ਰਿਸ਼ਨਾ ਵਿਖੇ ਦਾਖ਼ਲ ਕਰਾਇਆ ਗਿਆ। ਉਥੋਂ ਉਨ੍ਹਾਂ ਨੂੰ ਡੀ. ਐਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੇ ਪਿਤਾ ਦੀ ਮੌ-ਤ ਹੋ ਗਈ।
ਇਸ ਮਾਮਲੇ ਸਬੰਧੀ ਮਾਡਲ ਟਾਊਨ ਥਾਣੇ ਦੇ ਜਾਂਚ ਅਧਿਕਾਰੀ ਸੀਤਾ ਰਾਮ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ CCTV ਫੁਟੇਜ ਦੇ ਆਧਾਰ ਉਤੇ ਵਾਹਨ ਨੂੰ ਟਰੇਸ ਕੀਤਾ ਜਾ ਰਿਹਾ ਹੈ। ਫਿਲਹਾਲ ਅਣਪਛਾਤੇ ਵਿਅਕਤੀ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 304-ਏ, 279, 337 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।