ਪੰਜਾਬ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਅਦਾਲਤ ਵਿੱਚ ਪੇਸ਼ੀ ਲਈ ਆਏ ਇੱਕ ਵਿਅਕਤੀ ਨੇ ਪੁਲਿਸ ਦੀ ਮੌਜੂਦਗੀ ਵਿੱਚ ਜ਼-ਹਿ-ਰ ਖਾ ਲਿਆ। ਉਕਤ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਆਲੋਵਾਲ ਦੇ ਰੂਪ ਵਜੋਂ ਹੋਈ ਹੈ। ਜਿਸ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਕੁੱਟ-ਮਾਰ ਦੇ ਮਾਮਲੇ ਵਿੱਚ ਦੋਸ਼ੀ ਨੂੰ ਕੀਤਾ ਗਿਆ ਸੀ ਪੇਸ਼
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਐਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਅਲੋਵਾਲ ਦਾ ਉਸ ਦੇ ਭਰਾਵਾਂ ਨਾਲ ਜ਼ਮੀਨੀ ਝ-ਗ-ੜਾ ਸੀ ਅਤੇ 2021 ਵਿੱਚ ਜਸਵਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਦੋਸ਼ੀ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਆਈ. ਪੀ. ਸੀ. ਦੀ ਧਾਰਾ 326 ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਬੁੱਧਵਾਰ ਨੂੰ ਉਕਤ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਇਆ ਸੀ। ਬਟਾਲਾ ਦੇ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਉਸ ਨੇ ਜ਼-ਹਿ-ਰ ਖਾ ਲਿਆ।
ਹਸਪਤਾਲ ਲੈ ਕੇ ਪਹੁੰਚੀ ਪੁਲਿਸ, ਇਲਾਜ ਦੌਰਾਨ ਹੋਈ ਮੌ-ਤ
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਅਧਿਕਾਰੀ ਨੂੰ ਇਸ ਘ-ਟ-ਨਾ ਦਾ ਪਤਾ ਲੱਗਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਸਿਵਲ ਲਾਈਨ ਵਿੱਚ ਮ੍ਰਿਤਕ ਦੇ ਦੋ ਭਰਾਵਾਂ ਹਰਜਿੰਦਰ ਸਿੰਘ ਅਤੇ ਨਰਿੰਦਰ ਸਿੰਘ ਖ਼ਿਲਾਫ਼ ਧਾਰਾ 306 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।