ਪੰਜਾਬ ਦੇ ਨੌਜਵਾਨ ਨੇ, ਵਿਦੇਸ਼ ਵਿਚ ਤਿਆਗੇ ਪ੍ਰਾਣ, ਮਾਪਿਆਂ ਦਾ ਸੀ, ਇਕ-ਲੌਤਾ ਪੁੱਤਰ, ਪਰਿਵਾਰਕ ਮੈਂਬਰਾਂ ਨੇ ਕੀਤੀ ਇਹ ਅਪੀਲ

Punjab

ਪੰਜਾਬ ਤੋਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ਦੇ 21 ਸਾਲ ਉਮਰ ਦੇ ਪੰਜਾਬੀ ਨੌਜਵਾਨ ਦੀ ਆਬੂਧਾਬੀ ਦੇ ਮੁਸਾਫਾ ਵਿਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਜਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਕਰਨਦੀਪ ਸਿੰਘ ਉਮਰ 21 ਸਾਲ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਹ ਉਸ ਦਾ ਇਕ-ਲੌਤਾ ਪੁੱਤਰ ਸੀ। 2022 ਵਿੱਚ ਅਬੂ ਧਾਬੀ ਗਿਆ ਸੀ ਅਤੇ ਉਥੇ ਮੁਸਾਫਾ ਸ਼ਹਿਰ ਵਿੱਚ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਪਿੰਡ ਤੋਂ 35 ਦਿਨਾਂ ਦੀ ਛੁੱਟੀ ਪੂਰੀ ਕਰਕੇ ਉਹ ਫਿਰ ਤੋਂ ਵਿਦੇਸ਼ ਚਲਾ ਗਿਆ ਸੀ।

ਪਿਤਾ ਨੇ ਦੱਸਿਆ ਕਿ ਆਖਰੀ ਵਾਰ ਮੈਂ ਆਪਣੇ ਬੇਟੇ ਨਾਲ 3 ਅਕਤੂਬਰ ਨੂੰ ਫ਼ੋਨ ਉਤੇ ਗੱਲਬਾਤ ਕੀਤੀ ਸੀ। ਉਦੋਂ ਉਸ ਨੇ ਮੈਨੂੰ ਦੱਸਿਆ ਸੀ ਕਿ ਉਹ ਬਿਲਕੁਲ ਠੀਕ ਹੈ। ਪਰ ਬੀਤੀ ਰਾਤ ਕਰੀਬ 10 ਵਜੇ ਉਸ ਨੂੰ ਬੇਟੇ ਦੇ ਦੋਸਤ ਦਾ ਫੋਨ ਆਇਆ ਕਿ ਕਰਨਦੀਪ ਸਿੰਘ ਨੂੰ ਦਿਲ ਦਾ ਦੌ-ਰਾ ਪੈ ਗਿਆ ਅਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ।

ਇਹ ਸੂਚਨਾ ਸੁਣਦਿਆਂ ਹੀ ਪਰਿਵਾਰ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਜਲਦੀ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਪਰਿਵਾਰ ਵਲੋਂ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

Leave a Reply

Your email address will not be published. Required fields are marked *