ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਵਿਚ 17 ਸਤੰਬਰ ਤੋਂ ਗੁਆਚੇ ਨੌਜਵਾਨ ਦੀ ਦੇਹ ਗੰਦੇ ਨਾਲੇ ਵਿਚੋਂ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲੀਲਾਨ ਨਾਮ ਵਜੋਂ ਹੋਈ ਹੈ। ਕਾ-ਤ-ਲ ਇੰਨਾ ਚਲਾਕ ਸੀ ਕਿ ਉਹ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਹੀ ਲੀਲਾਨ ਦੀ ਭਾਲ ਕਰਨ ਦਾ ਡਰਾਮਾ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰਾਂ ਨੂੰ ਸ਼ੱ-ਕ ਹੋਇਆ ਤਾਂ ਉਸ ਤੋਂ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਗਈ ਤਾਂ ਇਹ ਮਾਮਲਾ ਸਾਹਮਣੇ ਆਇਆ।
ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਪਰ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਲੀਲਾਨ ਮਹਾਂਨਗਰ ਵਿੱਚ ਜੂਸ ਵੇਚਣ ਦਾ ਕੰਮ ਕਰਦਾ ਸੀ। ਕ-ਤ-ਲ ਕਰਨ ਤੋਂ ਬਾਅਦ ਉਸ ਦੀ ਦੇਹ ਨੂੰ ਬੋਰੀ ਵਿੱਚ ਪਾ ਕੇ ਨਾਲੇ ਵਿੱਚ ਸੁੱਟ ਦਿੱਤਾ ਗਿਆ। ਪੁਲਿਸ ਨੇ ਗ੍ਰਿਫ਼ਤਾਰ ਨੌਜਵਾਨ ਦੀ ਨਿਸ਼ਾਨਦੇਹੀ ਉਤੇ ਬੀਤੀ ਰਾਤ ਕਾਫੀ ਭਾਲ ਕੀਤੀ, ਪਰ ਕੁਝ ਪਤਾ ਨਹੀਂ ਲੱਗ ਸਕਿਆ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਦੀ ਦੇਹ ਬਰਾਮਦ ਕਰ ਲਈ ਗਈ। ਥਾਣਾ ਟਿੱਬਾ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਦੇਹ ਦਾ ਹਾਲ ਬਹੁਤ ਖਰਾਬ ਹੈ।
ਲੀਲਾਨ ਨੂੰ ਸ਼ਰਾਬ ਪਿਲਾਉਣ ਦੇ ਬਹਾਨੇ ਲੈ ਗਿਆ ਸੀ ਨਾਲ
ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਸ ਦਾ ਜਾਣਕਾਰ ਨੌਜਵਾਨ ਲੀਲਾਨ ਨੂੰ ਸ਼ਰਾਬ ਪਿਲਾਉਣ ਦੇ ਬਹਾਨੇ ਨਾਲ ਲੈ ਗਿਆ ਸੀ। ਉਸ ਨੇ ਲੀਲਾਨ ਦਾ ਕ-ਤ-ਲ ਕਰਕੇ ਦੇਹ ਨੂੰ ਨਾਲੇ ਵਿੱਚ ਸੁੱਟ ਦਿੱਤਾ। ਲੀਲਾਨ ਦਾ ਕ-ਤ-ਲ ਕਿਸ ਦੁਸ਼-ਮਣੀ ਦੇ ਕਾਰਨ ਹੋਇਆ ਇਸ ਬਾਰੇ ਅਜੇ ਤੱਕ ਕੋਈ ਵੀ ਖੁਲਾਸਾ ਨਹੀਂ ਹੋ ਸਕਿਆ।