ਪੰਜਾਬ ਵਿਚ ਜਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸ਼ਹਿਰ ਵਿਚ ਪੈਂਦੀ ਗੁਰੂ ਤੇਗ ਬਹਾਦਰ ਕਲੋਨੀ ਵਿੱਚ ਸ਼ਨੀਵਾਰ ਦੁਪਹਿਰ ਇੱਕ ਵਿਆਹੀ ਔਰਤ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਮ੍ਰਿਤਕ ਔਰਤ ਦੇ ਪੇਕਿਆਂ ਨੇ ਉਸ ਦੇ ਸਹੁਰਿਆਂ ਉਤੇ ਆਪਣੀ ਧੀ ਦਾ ਕ-ਤ-ਲ ਕਰਨ ਦਾ ਦੋਸ਼ ਲਾਇਆ ਹੈ। ਮੌਕੇ ਉਤੇ ਦੁੱਖ ਪ੍ਰਗਟ ਕਰਦੇ ਹੋਏ ਮਲਵਿੰਦਰ ਸਿੰਘ ਵਾਸੀ ਡਾਬਾ (ਗੁਹਲਾ) ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੀ ਲੜਕੀ ਹਰਪ੍ਰੀਤ ਕੌਰ ਉਮਰ 28 ਸਾਲ ਦਾ ਵਿਆਹ ਭਵਾਨੀਗੜ੍ਹ ਦੇ ਅਮਨਿੰਦਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦਾ ਕਰੀਬ 2 ਸਾਲ ਦਾ ਇੱਕ ਲੜਕਾ ਹੈ।
ਮਾਲਵਿੰਦਰ ਸਿੰਘ ਨੇ ਦੱਸਿਆ ਕਿ ਕੱਲ ਦੁਪਹਿਰ 3 ਵਜੇ ਦੇ ਕਰੀਬ ਉਸ ਨੂੰ ਭਵਾਨੀਗੜ੍ਹ ਤੋਂ ਫੋਨ ਕਾਲ ਆਈ ਕਿ ਹਰਪ੍ਰੀਤ ਕੌਰ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੀ, ਜਿਸ ਕਾਰਨ ਉਸ ਨੂੰ ਜਲਦੀ ਆਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਜਦੋਂ ਉਹ ਆਪਣੇ ਪਰਿਵਾਰ ਸਮੇਤ ਇੱਥੇ ਪਹੁੰਚਿਆ ਤਾਂ ਦੇਖਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਘਰ ਦੇ ਉਪਰਲੇ ਕਮਰੇ ਵਿੱਚ ਮ੍ਰਿਤਕ ਹਾਲ ਵਿੱਚ ਪਈ ਸੀ।
ਉਸ ਨੇ ਦੱਸਿਆ ਕਿ ਉਸ ਦਾ ਜਵਾਈ ਨਾਭਾ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ, ਜੋ ਅੱਜ ਵੀ ਡਿਊਟੀ ਉਤੇ ਗਿਆ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਘਰੇਲੂ ਝਗੜੇ ਦੌਰਾਨ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਉਸ ਦੀ ਸੱਸ, ਸਹੁਰੇ ਅਤੇ ਮਾਮੇ ਨੇ ਮਿਲਕੇ ਕਥਿਤ ਤੌਰ ਉਤੇ ਗਲਾ ਘੁੱ-ਟ ਕੇ ਕ-ਤ-ਲ ਕਰ ਦਿੱਤਾ ਅਤੇ ਫਿਰ ਉਹ ਘਰੋਂ ਭੱਜ ਗਏ। ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਹਰਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਅਜੇ ਕੁਮਾਰ ਨੇ ਪੁਲਿਸ ਪਾਰਟੀ ਨਾਲ ਮੌਕੇ ਉਤੇ ਪਹੁੰਚ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾਵੇਗੀ।