ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੱਕ ਨੌਜਵਾਨ ਦੀ ਮਲੇਸ਼ੀਆ ਵਿੱਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਨਾਮ ਵਜੋਂ ਹੋਈ ਹੈ। ਇਹ ਨੌਜਵਾਨ 26 ਜਨਵਰੀ 2023 ਨੂੰ ਆਪਣੇ ਘਰੋਂ ਮਲੇਸ਼ੀਆ ਦੀ ਬੈਸਟ ਈਪ੍ਰੈਸ ਕੰਪਨੀ ਵਿੱਚ ਕੰਮ ਕਰਨ ਲਈ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮਲੇਸ਼ੀਆ ਵਿੱਚ ਕੰਮ ਕਰਦੇ ਸਮੇਂ ਅਚਾਨਕ ਉਸ ਦੀ ਛਾਤੀ ਵਿੱਚ ਦਰਦ ਹੋਣ ਲੱਗਿਆ ਅਤੇ ਉਹ ਆਪਣੇ ਕਮਰੇ ਵਿੱਚ ਚਲਿਆ ਗਿਆ। ਉਸ ਨੇ ਆਪਣੇ ਘਰ ਫੋਨ ਕਰਕੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਸੀ। ਪਰ ਰਾਤ ਨੂੰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌ-ਤ ਹੋ ਗਈ।
ਦਿਲ ਦਾ ਦੌਰਾ ਪੈਣ ਕਾਰਨ ਹੋਈ ਨੌਜਵਾਨ ਦੀ ਮੌ-ਤ
ਪਰਿਵਾਰਕ ਮੈਂਬਰਾਂ ਨੂੰ ਨੌਜਵਾਨ ਦੀ ਮੌ-ਤ ਦੀ ਸੂਚਨਾ ਦੇ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਕੰਪਨੀ ਦੇ ਕਿਸੇ ਵੀ ਕਰਮਚਾਰੀ ਜਾਂ ਉਸ ਦੇ ਨਾਲ ਕੰਮ ਕਰਨ ਵਾਲੇ ਉਸ ਦੇ ਸਾਥੀਆਂ ਨੇ ਉਸ ਦੀ ਸਹੀ ਦੇਖਭਾਲ ਨਹੀਂ ਕੀਤੀ। ਜੇਕਰ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਦਿੱਤਾ ਜਾਂਦਾ ਤਾਂ ਉਸ ਦੀ ਜਾਨ ਨੂੰ ਬਚਾਇਆ ਜਾ ਸਕਦਾ ਸੀ।
ਪਰਿਵਾਰ ਦਾ ਸਦਮੇ ਵਿਚ ਬੁਰਾ ਹਾਲ
ਪਰਿਵਾਰ ਹੁਣ ਹਸਪਤਾਲ ਅਤੇ ਉਸ ਦੀ ਕੰਪਨੀ ਨੂੰ ਫੋਨ ਕਰ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਦੇਹ ਕਿੱਥੇ ਹੈ ਅਤੇ ਉਸ ਦੀ ਦੇਹ ਵਾਪਸ ਕਦੋਂ ਭੇਜੀ ਜਾਵੇਗੀ? ਲਵਪੀ੍ਤ ਸਿੰਘ ਦੇ ਪਰਿਵਾਰ ਦਾ ਸਦਮੇ ਵਿਚ ਰੋਕੇ ਬੁਰਾ ਹਾਲ ਹੈ।
ਪੰਜਾਬ ਸਰਕਾਰ ਤੋਂ ਪਿਤਾ ਨੇ ਕੀਤੀ ਮੰਗ
ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਉਸ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਦੇਹ ਜਲਦ ਤੋਂ ਜਲਦ ਭਾਰਤ (ਪੰਜਾਬ) ਲਿਆਂਦੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕਰਿਆ ਜਾ ਸਕੇ।