ਪੰਜਾਬ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਚੌਹਾਨ ਡੇਅਰੀ ਦੇ ਮਾਲਕ ਬਲਕਾਰ ਸਿੰਘ ਬੱਲੂ ਨੂੰ ਗੋ-ਲੀ ਮਾਰਨ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਡੇਅਰੀ ਮਾਲਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਛੇ ਅਣ-ਪਛਾਤੇ ਵਿਅਕਤੀਆਂ ਨੇ ਸ਼ਰੇਆਮ ਉਸ ਉਤੇ ਫਾਇਰ ਕਰ ਦਿੱਤੇ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫਾਰਚੂਨਰ ਕਾਰ ਵਿਚ ਆਏ ਛੇ ਅਣ-ਪਛਾਤੇ ਦੋਸ਼ੀਆਂ ਨੇ ਡੇਅਰੀ ਮਾਲਕ ਉਤੇ ਫਾਇਰ ਕਰ ਦਿੱਤੇ। ਗੋ-ਲੀ ਲੱਗਣ ਨਾਲ ਡੇਅਰੀ ਮਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਸ ਘ-ਟ-ਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਲਾਕੇ ਦੇ ਲੋਕਾਂ ਦੀ ਮਦਦ ਨਾਲ ਜ਼ਖਮੀ ਡੇਅਰੀ ਮਾਲਕ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਵਿਚ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਦੋਸ਼ੀਆਂ ਦੇ ਮੂੰਹ ਬੰਨ੍ਹੇ ਹੋਏ ਸਨ। ਜਦੋਂ ਉਸ ਦਾ ਪਿਤਾ ਦੁਕਾਨ ਖੋਲ੍ਹਣ ਲੱਗੇ ਤਾਂ ਉਨ੍ਹਾਂ ਨੇ ਉਸ ਦੇ ਸਿ-ਰ ਉਤੇ ਰਿਵਾਲ-ਵਰ ਰੱਖ ਕੇ ਉਸ ਨੂੰ ਘਰ ਦੇ ਅੰਦਰ ਲੈ ਆਂਦਾ ਅਤੇ ਪੂਰੇ ਪਰਿਵਾਰ ਨੂੰ ਬਾਹਰ ਕੱਢ ਦਿੱਤਾ। ਇਸ ਦੌਰਾਨ ਦੋਸ਼ੀਆਂ ਨੇ ਉਸ ਦੇ ਪਿਤਾ ਨੂੰ ਗੋ-ਲੀ ਮਾਰ ਦਿੱਤੀ, ਜਿਸ ਵਿਚ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।