ਪੰਜਾਬ ਸੂਬੇ ਵਿਚ ਜ਼ਿਲ੍ਹੇ ਦੇ ਬਰਨਾਲਾ ਤੋਂ ਬਠਿੰਡਾ ਨੈਸ਼ਨਲ ਹਾਈਵੇਅ ਉਤੇ ਮਹਿਤਾ ਕੱਟ ਨੇੜੇ ਇਕ ਸਾਈਡ ਉਤੇ ਖੜ੍ਹੇ ਮੋਟਰਸਾਈਕਲ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਜੀਜੇ ਅਤੇ ਸਾਲੇ ਦੀ ਦੁਖ-ਦਾਈ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਉਮਰ 52 ਸਾਲ ਪੁੱਤਰ ਨਛੱਤਰ ਸਿੰਘ ਵਾਸੀ ਬੁਰਜ ਖਾਲੜਾ (ਲੁਧਿਆਣਾ) ਆਪਣੀ ਭੈਣ ਦੇ ਕੋਲ ਆਇਆ ਹੋਇਆ ਸੀ। ਸਵੇਰੇ ਕਰੀਬ 10 ਕੁ ਵਜੇ ਜਦੋਂ ਜੀਜਾ ਅਤੇ ਸਾਲਾ ਦਵਾਈ ਲੈਣ ਗਏ।
ਦੋਵੇਂ ਬਾਈਕ ਉਤੇ ਸਵਾਰ ਹੋ ਕੇ ਤਪਾ ਤੋਂ ਬਰਨਾਲਾ ਵੱਲ ਆ ਰਹੇ ਸਨ ਤਾਂ ਉਹ ਮੋਟਰਸਾਈਕਲ ਨੂੰ ਰੋਕ ਕੇ ਸਾਈਡ ਉਤੇ ਖੜ੍ਹਾ ਕਰਕੇ ਚੈਕਿੰਗ ਕਰ ਰਹੇ ਸਨ। ਉਦੋਂ ਬਠਿੰਡਾ ਸਾਈਡ ਤੋਂ ਆ ਰਹੇ ਤੇਜ਼ ਸਪੀਡ ਵਾਹਨ ਨੇ ਖੜ੍ਹੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਦੋਵੇਂ ਸੜਕ ਉਤੇ ਡਿੱਗ ਗਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮਿੰਨੀ ਸਹਾਰਾ ਕਲੱਬ ਅਤੇ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਦੇ ਕੀਤਾ ਗਿਆ ਪਰ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਘ-ਟ-ਨਾ ਵਿਚ ਮ੍ਰਿਤਕ ਦੂਜੇ ਵਿਅਕਤੀ ਦੀ ਪਹਿਚਾਣ ਗੁਰਮੀਤ ਸਿੰਘ ਉਮਰ 50 ਸਾਲ ਪੁੱਤਰ ਗੁਰਦੇਵ ਸਿੰਘ ਵਾਸੀ ਘੁਡੈਲੀ ਦੇ ਰੂਪ ਵਜੋਂ ਹੋਈ ਹੈ, ਇਹ ਦੋਵੇਂ ਜੀਜਾ -ਸਾਲਾ ਸਨ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੇਹਾਂ ਨੂੰ ਪੋਸਟ ਮਾਰਟਮ ਲਈ ਬਰਨਾਲਾ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਵਾਹਨ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਸੀ।