ਅਬੋਹਰ (ਪੰਜਾਬ) ਵਿਚ ਸ਼ਨੀਵਾਰ ਦੀ ਰਾਤ ਨੂੰ ਇਕ ਮਿਹਨਤ ਮਜ਼ਦੂਰੀ ਕਰਨ ਵਾਲੇ ਨੌਜਵਾਨ ਦਾ ਮੋਟਰਸਾਈਕਲ ਪਸ਼ੂ ਨਾਲ ਟਕਰਾ ਗਿਆ। ਇਸ ਦੌਰਾਨ ਪਸ਼ੂ ਦਾ ਸਿੰਗ ਨੌਜਵਾਨ ਦੀ ਗਰਦਨ ਵਿਚ ਵੜ ਗਿਆ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਘਰ ਨੂੰ ਆ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਉਮਰ 22 ਸਾਲ ਪੁੱਤਰ ਮਹਿੰਦਰ ਸਿੰਘ ਵਾਸੀ ਅਜੀਤ ਨਗਰ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਮਜ਼ਦੂਰੀ ਕਰ ਕੇ ਰਾਤ ਨੂੰ ਮੋਟਰਸਾਈਕਲ ਉਤੇ ਘਰ ਆ ਰਿਹਾ ਸੀ। ਜਿਵੇਂ ਹੀ ਉਹ ਅਜੀਤ ਨਗਰ ਕੋਲ ਪਹੁੰਚਿਆ ਤਾਂ ਅਚਾਨਕ ਉਸ ਦਾ ਮੋਟਰਸਾਈਕਲ ਕਿਸੇ ਜਾਨਵਰ ਨਾਲ ਟਕਰਾ ਗਿਆ। ਇਹ ਟੱਕਰ ਇੰਨੀ ਜੋਰਦਾਰ ਸੀ ਕਿ ਪਸ਼ੂ ਦਾ ਸਿੰਗ ਉਸ ਦੀ ਗਰਦਨ ਵਿਚੋਂ ਲੰਘ ਕੇ ਸਿਰ ਵਿਚੀਂ ਨਿਕਲ ਗਿਆ, ਜਿਸ ਕਾਰਨ ਉਸ ਦੀ ਦੁਖ-ਦਾਈ ਮੌ-ਤ ਹੋ ਗਈ।
108 ਐਂਬੂਲੈਂਸ ਦੇ ਡਰਾਈਵਰ ਨੇ ਨਹੀਂ ਚੁੱਕੀ ਦੇਹ
ਇਸ ਘ-ਟ-ਨਾ ਤੋਂ ਬਾਅਦ ਸਥਾਨਕ ਲੋਕਾਂ ਦਾ ਇਕੱਠ ਹੋ ਗਿਆ। ਇਸ ਦੀ ਸੂਚਨਾ 108 ਐਂਬੂਲੈਂਸ ਦੇ ਡਰਾਈਵਰਾਂ ਨੂੰ ਦਿੱਤੀ ਗਈ, ਜਿਸ ਉਤੇ ਐਂਬੂਲੈਂਸ ਡਰਾਈਵਰ ਮੌਕੇ ਉਤੇ ਪਹੁੰਚ ਗਿਆ ਪਰ ਉਸ ਨੂੰ ਮ੍ਰਿਤਕ ਹਾਲ ਵਿਚ ਦੇਖ ਕੇ ਉਸ ਨੂੰ ਨਹੀਂ ਚੁੱਕਿਆ। ਇਸ ਦੇ ਨਾਲ ਹੀ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ, ਸੋਨੂੰ ਗਰੋਵਰ ਅਤੇ ਮੋਨੂੰ ਗਰੋਵਰ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਨੇ ਮ੍ਰਿਤਕ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ।
ਲੋਕਾਂ ਨੇ ਪ੍ਰਸ਼ਾਸਨ ਪ੍ਰਤੀ ਜ਼ਾਹਰ ਕੀਤਾ ਗੁੱਸਾ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਇੱਕ ਭੈਣ ਅਤੇ ਇੱਕ ਛੋਟਾ ਭਰਾ ਹੈ। ਜਦੋਂ ਕਿ ਉਸ ਦੇ ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌ-ਤ ਹੋ ਚੁੱਕੀ ਹੈ। ਉਹ ਘਰ ਦਾ ਇਕ-ਲੌਤਾ ਕਮਾਉਣ ਵਾਲਾ ਵਿਅਕਤੀ ਸੀ। ਇਸ ਹਾਦਸੇ ਨਾਲ ਪਰਿਵਾਰ ਵਿਚ ਭਾਰੀ ਸੋਗ ਹੈ। ਇੱਥੇ ਕੁਝ ਲੋਕਾਂ ਨੇ ਪ੍ਰਸ਼ਾਸਨ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ, ਕਿ ਅੱਜ ਤੱਕ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਸਕਿਆ।
ਇੱਥੇ ਕੁਝ ਲੋਕਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਕਈ ਪਸ਼ੂਆਂ ਨੂੰ ਪਾਲ ਰੱਖਿਆ ਹੈ, ਜੋ ਪੂਰਾ ਦਿਨ ਸੜਕਾਂ ਉਤੇ ਘੁੰਮਦੇ ਹਨ। ਜਿਸ ਕਾਰਨ ਨਿੱਤ ਹਾਦਸੇ ਵਾਪਰਦੇ ਰਹਿੰਦੇ ਹਨ।