ਬੀ. ਐਸ. ਐਫ. ਵਿਚ ਤਾਇਨਾਤ, ਹੈੱਡ ਕਾਂਸਟੇਬਲ ਨੇ, ਤਿਆਗੇ ਪ੍ਰਾਣ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਅੰਤਿਮ ਸਸਕਾਰ

Punjab

ਪੰਜਾਬ ਵਿਚ ਫਤਿਹਗੜ੍ਹ ਸਾਹਿਬ ਦੇ ਪਿੰਡ ਸੁਹਾਗਹੇੜੀ ਦੇ ਰਹਿਣ ਵਾਲੇ ਬੀ. ਐਸ. ਐਫ. ਦੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਇਲਾਜ ਆਰਮੀ ਹਸਪਤਾਲ ਵਿੱਚ ਚੱਲ ਰਿਹਾ ਸੀ। ਪਰ ਸਿਹਤ ਵਿੱਚ ਸੁਧਾਰ ਨਹੀਂ ਹੋਇਆ ਅਤੇ ਕੁਲਵਿੰਦਰ ਸਿੰਘ ਦੀ ਮੌ-ਤ ਹੋ ਗਈ।

ਮੰਗਲਵਾਰ ਸ਼ਾਮ ਨੂੰ ਪਿੰਡ ਸੁਹਾਗਹੇੜੀ ਵਿੱਚ ਸਰਕਾਰੀ ਸਨਮਾਨਾਂ ਦੇ ਨਾਲ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਬੀ. ਐਸ. ਐਫ. ਦੇ ਅਧਿਕਾਰੀ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ। ਉਨ੍ਹਾਂ ਵਲੋਂ ਕੁਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

ਛਾਤੀ ਵਿੱਚ ਇਨਫੈਕਸ਼ਨ ਤੋਂ ਬਾਅਦ ਹੋਏ ਸੀ ਹਸਪਤਾਲ ਵਿੱਚ ਦਾਖਲ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੀ. ਐਸ. ਐਫ. ਦੇ ਇੰਸਪੈਕਟਰ ਮਹੇਸ਼ ਕੁਮਾਰ ਨੇ ਦੱਸਿਆ ਕਿ ਬੀ. ਐਸ. ਐਫ. 200 ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਮੇਘਾਲਿਆ ਦੇ ਤੂਰਾ ਵਿੱਚ ਤਾਇਨਾਤ ਸਨ। ਕੁਲਵਿੰਦਰ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਛਾਤੀ ਵਿਚ ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਫੌਜ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਨ੍ਹਾਂ ਦੀ ਇਲਾਜ ਦੌਰਾਨ ਮੌ-ਤ ਹੋ ਗਈ।

ਪਰਿਵਾਰ ਵਿਚ ਪਿੱਛੇ ਛੱਡ ਗਏ, ਪਤਨੀ, ਇਕ ਪੁੱਤਰ, 2 ਧੀਆਂ ਅਤੇ ਬਜੁਰਗ ਪਿਤਾ

ਬੀ. ਐਸ. ਐਫ. ਅਧਿਕਾਰੀ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ, ਇਕ ਪੁੱਤਰ ਅਤੇ ਬਜ਼ੁਰਗ ਪਿਤਾ ਨੂੰ ਛੱਡ ਗਏ ਹਨ। ਪਰਿਵਾਰ ਨੂੰ ਬੀ. ਐਸ. ਐਫ. ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਦੂਜੇ ਪਾਸੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *