ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਵਿੱਚ ਈਓ ਵਿੰਗ ਵਿੱਚ ਤਾਇਨਾਤ ਏ. ਐਸ. ਆਈ. ਦੀ ਡਿਊਟੀ ਦੌਰਾਨ ਮੌ-ਤ ਹੋ ਗਈ। ਏ. ਐਸ. ਆਈ. ਦਫ਼ਤਰ ਆ ਕੇ ਕੁਰਸੀ ਉਤੇ ਬੈਠਾ ਹੀ ਸੀ ਕਿ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ। ਉਸ ਦਾ ਅਜਿਹਾ ਹਾਲ ਦੇਖ ਕੇ ਹੋਰ ਪੁਲਿਸ ਵਾਲੇ ਤੁਰੰਤ ਹੀ ਉਸ ਨੂੰ ਹਸਪਤਾਲ ਲਿਜਾਣ ਲੱਗੇ ਪਰ ਰਸਤੇ ਵਿਚ ਹੀ ਉਸ ਦੀ ਮੌ-ਤ ਹੋ ਗਈ। ਪੁਲਿਸ ਨੇ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
ਮ੍ਰਿਤਕ ਏ. ਐਸ. ਆਈ. ਦੀ ਪਹਿਚਾਣ ਬਲਵਿੰਦਰ ਸਿੰਘ ਉਮਰ 53 ਸਾਲ ਵਾਸੀ ਪੁਲਿਸ ਲਾਈਨ ਦੇ ਰੂਪ ਵਜੋਂ ਹੋਈ ਹੈ। ASI ਦੀ ਮੌ-ਤ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਅਤੇ ਪੁਲਿਸ ਵਿਭਾਗ ਦੇ ਵੱਡੇ ਅਧਿਕਾਰੀ ਮੌਕੇ ਉਤੇ ਪਹੁੰਚ ਗਏ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਬਲਵਿੰਦਰ ਸਿੰਘ ਪੁਲਿਸ ਲਾਈਨ ਦੇ ਈਓ ਵਿੰਗ ਵਿੱਚ ਤਾਇਨਾਤ ਸਨ। ਉਸ ਦੇ 2 ਜੁਆਕਾ ਹਨ। ਬਲਵਿੰਦਰ ਸਿੰਘ ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਸਵੇਰੇ ਵੀ ਘਰੋਂ ਆ ਕੇ ਆਪਣੇ ਦਫਤਰ ਪਹੁੰਚਿਆ ਸੀ।
ਸਾਥੀ ਪੁਲਿਸ ਵਾਲਿਆਂ ਨੇ, ਕਾਰ ਵਿਚ ਹਸਪਤਾਲ ਪਹੁੰਚਾਇਆ
ਕੁਝ ਸਮਾਂ ਕੁਰਸੀ ਉਤੇ ਬੈਠਣ ਤੋਂ ਬਾਅਦ ਅਚਾਨਕ ਉਸ ਦੀ ਤਬੀਅਤ ਖਰਾਬ ਹੋ ਗਈ। ਜਿਸ ਬਾਰੇ ਉਸ ਨੇ ਆਪਣੇ ਸਾਥੀ ਪੁਲਿਸ ਵਾਲਿਆਂ ਨੂੰ ਦੱਸਿਆ। ਜਿਸ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਜਾਂਚ ਲਈ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਚ ਲੈ ਗਏ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਫਿਲਹਾਲ ਖਬਰ ਲਿਖੇ ਜਾਣ ਵੇਲੇ ਪੁਲਿਸ ਦਾ ਕਹਿਣਾ ਸੀ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।