ਪੰਜਾਬ ਵਿਚ ਕਪੂਰਥਲਾ ਜ਼ਿਲੇ ਦੇ ਫਗਵਾੜਾ ਤੋਂ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਫਗਵਾੜਾ ਸਬ ਡਵੀਜ਼ਨ ਦੇ ਹੁਸ਼ਿਆਰਪੁਰ ਰੋਡ ਉਤੇ ਵੀਰਵਾਰ ਨੂੰ ਸਵੇਰੇ ਇੱਕ ਮੋਟਰਸਾਈਕਲ ਅਤੇ ਕੰਬਾਈਨ ਵਿਚ ਦੁ-ਖ-ਦ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ASI ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਏ. ਐਸ. ਆਈ. ਥਾਣਾ ਰਾਵਲਪਿੰਡੀ ਵਿੱਚ ਤਾਇਨਾਤ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਫਗਵਾੜਾ ਬੱਸ ਸਟੈਂਡ ਵੱਲ ਮੋਟਰਸਾਈਕਲ ਉਤੇ ਸਵਾਰ ਹੋਕੇ ਜਾ ਰਿਹਾ ਸੀ।
ਇਸ ਘ-ਟ-ਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਫਗਵਾੜਾ ਦੇ ਤਫਤੀਸ਼ੀ ਅਫਸਰ ਏ. ਐੱਸ. ਆਈ. ਕਮਲਜੀਤ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ਵਿਚ ਰਖਵਾਇਆ। ਮ੍ਰਿਤਕ ਦੀ ਪਹਿਚਾਣ ਏ. ਐਸ. ਆਈ. ਸੁਖਦੇਵ ਸਿੰਘ ਉਮਰ 55 ਸਾਲ ਵਾਸੀ ਅੰਮ੍ਰਿਤਸਰ ਦੇ ਰੂਪ ਵਜੋਂ ਹੋਈ ਹੈ।
ਫਗਵਾੜੇ ਦੇ ਥਾਣਾ ਰਾਵਲਪਿੰਡੀ ਵਿਚ ਤਾਇਨਾਤ ਏ. ਐੱਸ. ਆਈ. ਸੁਖਦੇਵ ਸਿੰਘ ਕਿਸੇ ਕੰਮ ਲਈ ਹਾਈਕੋਰਟ ਜਾਣ ਲਈ ਆਪਣੇ ਮੋਟਰਸਾਈਕਲ ਉਤੇ ਫਗਵਾੜਾ ਬੱਸ ਸਟੈਂਡ ਵੱਲ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੁਰਮਪੁਰ ਨੇੜੇ ਸੜਕ ਉਤੇ ਖੜ੍ਹੀ ਇਕ ਕੰਬਾਈਨ ਮਸੀਨ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਏ. ਐਸ. ਆਈ. ਸੁਖਦੇਵ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਏ. ਐਸ. ਆਈ. ਕਮਲਜੀਤ ਸਿੰਘ ਜਾਂਚ ਲਈ ਮੌਕੇ ਉਤੇ ਪਹੁੰਚੇ। ਇਸ ਸਬੰਧੀ ਮ੍ਰਿਤਕ ਏ. ਐਸ. ਆਈ. ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।